Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ

ਗੜ੍ਹਦੀਵਾਲਾ 4 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ , ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ .ਹਰਜਿੰਦਰ ਸਿੰਘ ਧਾਮੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ 17 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1,35000/-ਰੁਪਏ (ਇਕ ਲੱਖ ਪੈਂਤੀ ਹਜ਼ਾਰ ਰੁਪਏ) ਦੇ ਵਜ਼ੀਫੇ ਪ੍ਰਦਾਨ ਕੀਤੇ ਗਏ।

10+2 ਦੇ ਤਿੰਨ ਵਿਦਿਆਰਥੀਆਂ ਨੇ 5500 ਰੁਪਏ ਅਤੇ ਗ੍ਰੈਜੂਏਸ਼ਨ ਪੱਧਰ ਦੇ 14 ਵਿਦਿਆਰਥੀ ਨੇ 8500 ਪ੍ਰਤੀ ਵਿਦਿਆਰਥੀ ਇਹ ਵਜ਼ੀਫੇ ਹਾਸਿਲ ਕੀਤੇ। ਵਿਦਿਆਰਥੀਆਂ ਨੇ ਇਹ ਵਜ਼ੀਫੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਕੋਲੋਂ ਪ੍ਰਾਪਤ ਕੀਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ- ਨਾਲ ਧਾਰਮਿਕ ਗਤੀਵਿਧੀਆਂ ਵਿੱਚ ਵੱਧ- ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਹਾਜ਼ਰ ਸਨ।