Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ 16,9000/- ਰੁਪਏ ਦੀ ਰਾਸ਼ੀ ਵੰਡੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ 16,9000/- ਰੁਪਏ ਦੀ ਰਾਸ਼ੀ ਵੰਡੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ 16,9000/- ਰੁਪਏ ਦੀ ਰਾਸ਼ੀ ਵੰਡੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਖ਼ਾਲਸਾ ਕਾਲਜ

ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ) : ਗੜ੍ਹਦੀਵਾਲਾ ਦੇ 22 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1,69,000/- ਦੇ ਵਜੀਫੇ ਪ੍ਰਦਾਨ ਕੀਤੇ ਗਏ। 10+1 ਦੇ ਤਿੰਨ ਵਿਦਿਆਰਥੀਆਂ ਨੇ 5000/-ਰੁਪਏ,ਗ੍ਰੈਜੂਏਸ਼ਨ ਪੱਧਰ ਦੇ 18 ਵਿਦਿਆਰਥੀਆਂ ਨੇ 8000/- ਰੁਪਏ,ਪੋਸਟ ਗ੍ਰੈਜੂਏਸ਼ਨ ਪੱਧਰ ਦੇ ਇੱਕ ਵਿਦਿਆਰਥੀ ਨੇ 10,000/-ਰੁ..ਪ੍ਰਤੀ ਵਿਦਿਆਰਥੀ ਇਹ ਵਜ਼ੀਫੇ ਹਾਸਲ ਕੀਤੇ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਲਕੀਤ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੀ ਅਧਿਆਪਕਾ ਪ੍ਰੋ. ਜਤਿੰਦਰ ਕੌਰ ਕੋਲੋਂ ਹਾਸਲ ਕੀਤੇ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਮਲਕੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੁਨਿਆਵੀ ਵਿਦਿਆ ਦੇ ਨਾਲ ਧਾਰਮਿਕ ਸਿੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਾਲਜ ਦੇ ਧਰਮ ਅਧਿਐਨ ਵਿਭਾਗ ਵਲੋਂ ਵਿਦਿਆਰਥੀਆ ਨੂੰ ਧਰਮ ਨਾਲ ਜੁੜਨ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦਿਆਰਥੀਆਂ ਨੂੰ ਸਿੱਖ ਧਰਮ ਨਾਲ ਜੋੜਨ ਲਈ ਬਹੁਤ ਜ਼ਿਆਦਾ ਉਪਰਾਲੇ ਕਰ ਰਹੀ ਹੈ ਅਤੇ ਸਾਡਾ ਸਾਰਿਆਂ ਦਾ ਫ਼ਰਜ ਬਣਦਾ ਹੈ ਕਿ ਸਿੱਖੀ ਸਿਧਾਤਾਂ ਅਤੇ ਗੁਰੂ ਸਾਹਿਬਾਨ ਦੇ ਫਲਸਫ਼ੇ ਅਨੁਸਾਰ ਆਪਣਾ ਜੀਵਨ ਬਤੀਤ ਕੀਤਾ ਜਾਵੇ। ਇਸ ਮੌਕੇ ਧਰਮ ਅਧਿਐਨ ਵਿਭਾਗ ਦੀ ਅਧਿਆਪਕਾ ਪ੍ਰੋ. ਜਤਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੁੰ ਆਪਣੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੁੰ ਦਿੱਤੇ ਜਾਣ ਵਾਲੇ ਵੱਖ-ਵੱਖ ਵਜੀਫ਼ਿਆ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੁੰ ਇਹ ਵਜ਼ੀਫੇ ਹਾਸਲ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ।