Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਸ਼ਿਵ ਕੁਮਾਰ ਬਟਾਲਵੀ ਜੀ ਦੀ 50ਵੀਂ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ

ਸ਼ਿਵ ਕੁਮਾਰ ਬਟਾਲਵੀ ਜੀ ਦੀ 50ਵੀਂ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ

ਬਟਾਲਾ ( ਅਵਿਨਾਸ਼ ਸ਼ਰਮਾ) 

ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ

ਬਿਰਹਾ ਦੇ ਸੁਲਤਾਨ ਸ਼ਿਵ ਬਟਾਲਵੀ ਨੇ ਆਪਣੀ ਸ਼ਾਇਰੀ ਨਾਲ ਬਟਾਲਾ ਸ਼ਹਿਰ ਦਾ ਨਾਮ ਪੁਰੀ ਦੁਨੀਆਂ ਵਿੱਚ ਰੋਸ਼ਨ ਕੀਤਾ-ਵਿਧਾਇਕ ਸ਼ੈਰੀ ਕਲਸੀ

ਜ਼ਿਲ੍ਹਾ ਪ੍ਰ੍ਰਸ਼ਾਸਨ ਗੁਰਦਾਸਪੁਰ, ਨੋਜਵਾਨ ਪੀੜ੍ਹੀ ਨੂੰ ਆਪਣੀ ਵਿਰਸੇ ਨਾਲ ਜੋੜਨ ਲਈ ਵਚਨਬੱਧ-ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ

ਵਿਦਿਆਰਥੀਆਂ ਦੇ ਕਰਵਾਏ ਕਵਿਤਾ ਤੇ ਗੀਤ ਮੁਕਾਬਲੇ-ਪਹਿਲੇ ਨੰਬਰ ਤੇ ਰਹੀਆਂ ਟੀਮਾਂ ਨੂੰ 5100-5100 ਰੁਪਏ ਦਾ ਨਗਦ ਇਨਾਮ ਤੇ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਤ

7 ਮਈ : ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ, ਸਥਾਨਕ ਸ਼ਿਵ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਇੰਦਰਬੀਰ ਸਿੰਘ ਨਿੱਜਰ, ਸਥਾਨਕ ਸਰਕਾਰ, ਸੰਸਦੀ ਮਾਮਲੇ, ਭੋਂ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਪੰਜਾਬ ਨੇ ਆਨਲਾਈਨ ਵੀਡੀਓ ਸੰਦੇਸ਼ ਰਾਹੀਂ ਸ਼ਿਰਕਤ ਕਰਕੇ ਸ਼ਿਵ ਬਟਾਲਵੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਅਤੇ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੀ ਸਰਾਹਨਾ ਕੀਤੀ।

ਇਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਾ. ਨਿਧੀ ਕੁਮੁਦ ਬਾਮਬਾ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਹਲਕਾ ਵਿਧਾਇਕ ਬਟਾਲਾ ਸ਼ੈਰੀ ਕਲਸੀ, ਸ੍ਰੀਮਤੀ ਬਹਾਰਪ੍ਰੀਤ ਕੋਰ ਸੇਖਵਾਂ ਧਰਮਪਤਨੀ ਚੇਅਰਮੈਨ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਨਰੇਸ਼ ਗੋਇਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਪਿ੍ਰਥੀਪਾਲ ਸਿੰਘ ਐਸ.ਪੀ ਗੁਰਦਾਸਪੁਰ, ਤੇਜਿੰਦਰਪਾਲ ਸਿੰਘ ਸੰਧੂ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਰਾਜੀਵ ਬਟਾਲਵੀ ਭਤੀਜਾ ਸ਼ਿਵ ਕੁਮਾਰ ਬਟਾਲਵੀ, ਸੀਮਾ ਬਟਾਵਲੀ ਤੇ ਡਾ. ਰਵਿੰਦਰ ਸਿੰਘ, ਪ੍ਰਧਾਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਆਦਿ ਮੋਜੂਦ ਸਨ। ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਨਾਮਵਰ ਕਵੀਆਂ ਤੇ ਲੋਕਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਪੰਜਾਬ ਦੇ ਨਾਮਵਰ ਕਵੀ ਪਦਮ ਸ੍ਰੀ ਸੁਰਜੀਤ ਪਾਤਰ, ਪ੍ਰਸਿੱਧ ਕਵੀ ਪ੍ਰੋਫੈਸਰ ਗੁਰਭਜਨ ਗਿੱਲ, ਤ੍ਰਿਲੋਚਨ ਲੋਚੀ, ਸੁਰਜੀਤ ਜੱਜ, ਅਵਤਾਰ ਸਿੰਘ ਸਿੱਧੂ ਅਤੇ ਕਵੀ ਬੀਬੀ ਬਲਵੰਤ ਨੇ ਆਪਣੀਆਂ ਰਚਨਾਵਾਂ ਨਾਲ ਸ਼ਿਵ ਕੁਮਾਰ ਬਟਾਲਵੀ ਨੂੰ ਸ਼ਰਧਾ ਭੇਂਟ ਕੀਤੀ। ਇਸ ਮੌਕੇ ਗੀਤਕਾਰ ਰਮੇਸ਼ ਭਗਤ ਤੇ ਦੀਦਾਰ ਸਿੰਘ ਪ੍ਰਦੇਸ਼ੀ ਵਲੋ ਸ਼ਿਵ ਬਟਾਲਵੀ ਦੇ ਗੀਤਾਂ ਰਾਹੀਂ ਸਰੋਤਿਆਂ ਨੂੰ ਕੀਲਿਆ ਗਿਆ। ਸਮਾਗਮ ਦੇ ਆਖਰ ਵਿੱਚ ਸ਼੍ਰੋਮਣੀ ਨਾਟ ਕੇਵਲ ਧਾਲੀਵਾਲ ਵਲੋਂ ਸ਼ਿਵ ਬਟਾਲਵੀ ਦੀ ਸ਼ਾਹਕਾਰ ਰਚਨਾ ‘ਲੂਣਾ’ ਦਾ ਨਾਟਕ ਪੇਸ਼ ਕੀਤਾ ਗਿਆ।

ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੋਰਾਨ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਤੇ ਸ਼ਿਵ ਬਟਾਲਵੀ ਨੂੰ ਸ਼ਰਧਾ ਅਰਪਨ ਕਰਦਿਆਂ ਕਿਹਾ ਕਿ ਸ਼ਿਵ ਬਟਾਲਵੀ, ਬਟਾਲਾ ਸ਼ਹਿਰ ਦਾ ਮਾਣ ਹਨ, ਜਿਨਾਂ ਆਪਣੀ ਕਲਾ ਦਾ ਲੋਹਾ ਸਾਰੀ ਦੁਨੀਆਂ ਵਿੱਚ ਮਨਵਾਇਆ। ਉਨਾਂ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਅਤੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ। ਉਨਾਂ ਕਿਹਾ ਕਿ ਸ਼ਿਵ ਬਟਾਲਵੀ ਦੀ ਯਾਦ ਵਿੱਚ ਬਣੇ ਸ਼ਿਵ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ ਅਤੇ ਇਸਨੂੰ ਹੋਰ ਖੂਬਸੂਰਤ ਬਣਾਇਆ ਜਾਵੇਗਾ ਅਤੇ ਲਗਾਤਾਰ ਇਥੇ ਸਮਾਗਮ ਕਰਵਾਏ ਜਾਣਗੇ।

ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਸਰਬਪੱਖੀ ਵਿਕਾਸ ਲਈ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਿਆ ਜਾਵੇ ਅਤੇ ਸੱਭਿਆਚਾਰ ਤੋਂ ਰੋਜ਼ਗਾਰ ਰਾਹੀਂ ਨੌਕਰੀ ਦੇ ਵਸੀਲੇ ਪੈਦਾ ਕੀਤੇ ਜਾਣ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਨੇ ਸ਼ਿਵ ਕੁਮਾਰ ਬਟਾਲਵੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਮੀਰ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਤਾਂ ਜੋ ਨੋਜਵਾਨ ਪੀੜ੍ਹੀ ਆਪਣੇ ਵਿਰਸੇ ਨਾਲ ਜੁੜੀ ਰਹੇ। ਉਨਾਂ ਕਿਹਾ ਕਿ ਗੁਰਦਾਸਪੁਰ ਜ਼ਿਲੇ ਦੀ ਧਰਤੀ ਆਪਣੇ ਅੰਦਰ ਅਮੀਰ ਇਤਿਹਾਸਕ ਤੇ ਧਾਰਮਿਕ ਪਿਛੋਕੜ ਸਮੋਈ ਬੈਠੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕਰਕੇ ਅਮੀਰ ਵਿਰਸੇ ਨੂੰ ਸੰਭਾਲਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਅਤੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਲੋਂ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਵਿਤਾ ਤੇ ਗੀਤ ਉਚਾਰਨ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਭਾਗੀਦਾਰਾਂ, ਪੰਜਾਬ ਦੇ ਨਾਮਵਾਰ ਕਵੀਆਂ, ਗੀਤਕਾਰਾਂ ਸਮੇਤ ਪ੍ਰਮੁੱਤ ਸਖਸ਼ੀਅਤਾਂ ਨੂੰ ਸਨਾਮਨਿਤ ਕੀਤਾ ਗਿਆ।

ਇਸ ਮੌਕੇ ਭਾਸ਼ਾ ਵਿਭਾਗ ਪੰਜਾਬ ਤੇ ਰਵੀ ਸਾਹਿਤ ਪ੍ਰਕਾਸ਼ਨ ਵਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਤੇ ਪੰਜਾਬ ਲਲਿਤ ਕਲਾ ਅਕਾਦਮੀ, ਪੰਜਾਬ ਕਲਾ ਪ੍ਰੀਸ਼ਦ ਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਸ਼ਿਵ ਬਟਾਲਵੀ ਦੇ ਜੀਵਨ ਤੇ ਅਧਾਰਿਤ ਫੋਟੋ ਪ੍ਰਦਰਸ਼ਨੀ ਲਗਾਈ ਗਈ।

ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਅਮਰਜੀਤ ਸਿੰਘ ਭਾਟੀਆ ਜ਼ਿਲਾ ਸਿੱਖਿਆ ਅਫਸਰ (ਸ/ਪ), ਪ੍ਰੋਫੈਸਰ ਸੁਖਵੰਤ ਸਿੰਘ ਗਿੱਲ, ਡਾ. ਅਨੂਪ ਸਿੰਘ, ਦੇਵਿੰਦਰ ਦੀਦਾਰ, ਡਾ. ਗੁਰਵੰਤ ਸਿੰਘ, ਅਜੀਤ ਕਮਲ, ਲਖਵਿੰਦਰ ਸਿੰਘ ਉੱਪ ਜ਼ਿਲਾ ਸਿੱਖਿਆ ਅਫਸਰ, ਆਪ ਪਾਰਟੀ ਦੇ ਸਿਟੀ ਪ੍ਰਧਾਨ ਰਾਕੇਸ ਤੁਲੀ, ਆਪ ਪਾਰਟੀ ਦੇ ਸੀਨੀਅਰ ਆਗੂ ਅਤਰ ਸਿੰਘ, ਯਸ਼ਪਾਲ ਚੋਹਾਨ, ਦਿਨੇਸ਼ ਖੋਸਲਾ, ਵਿੱਕੀ ਚੌਹਾਨ, ਐਕਸੀਅਨ ਹਰਜੋਤ ਸਿੰਘ, ਐਸ.ਡੀ.ਓ ਨਿਰਮਲ ਸਿੰਘ, ਐਸ.ਡੀ.ਓ ਚਰਨਜੀਤ ਕੋਹਲੀ, ਡਾ. ਪਰਮਜੀਤ ਸਿੰਘ ਕਲਸੀ ਜ਼ਿਲਾ ਭਾਸ਼ਾ ਅਫਸਰ, ਡਾ. ਨਰੇਸ਼ ਕੁਮਾਰ, ਹਰਮਨਪ੍ਰੀਤ ਸਿੰਘ, ਗੁਰਮੀਤ ਸਿੰਘ ਬਾਜਵਾ, ਰਘਬੀਰ ਸਿੰਘ ਸੋਹਲ, ਸਤਿੰਦਰ ਕੋਰ ਕਾਹਲੋਂ, ਸਤਿੰਦਰ ਕੋਰ ਬੁੱਟਰ, ਵਿਜੇ ਅਗਨੀਹੋਤਰੀ, ਲੈਕਚਰਾਰ ਹਰਪ੍ਰੀਤ ਸਿੰਘ ਭੱਟੀ, ਪਰਮਜੀਤ ਸਿੰਘ, ਰਾਜਿੰਦਰਪਾਲ ਸਿੰਘ ਧਾਲੀਵਾਲ, ਸਿਮਰਤਪਾਲ ਸਿੰਘ ਵਾਲੀਆ, ਸਰਬਜੀਤ ਸਿੰਘ ਕਲਸੀ, ਆਰਟਿਸਟ ਹਰਮੀਤ, ਬਲਬੀਰ ਸਿੰਘ ਕੋਹਲਾ, ਦਮਨਜੀਤ ਸਿੰਘ, ਹਰਪ੍ਰੀਤ ਸਿੰਘ ਮਾਨ, ਨਵਦੀਪ ਸਿੰਘ, ਸਤਬੀਰ ਸਿੰਘ, ਗਗਨਦੀਪ ਸਿੰਘ, ਸੁਪਰਡੈਂਟ ਸੁੰਦਰ ਦਾਸ, ਸੁਪਰਡੈਂਟ ਨਿਰਮਲ ਸਿੰਘ, ਗਗਨ ਬਟਾਲਾ, ਮਾਣਿਕ ਮਹਿਤਾ, ਨਿੱਕੂ ਹੰਸਪਾਲ ਤੇ ਰਾਜਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ।

—————-ਕੈਪਸ਼ਨ—————

ਸ਼ਿਵ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ ਕਰਵਾਏ ਸਮਾਗਮ ਦੀਆਂ ਵੱਖ-ਵੱਖ ਝਲਕੀਆਂ।

error: copy content is like crime its probhihated