Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਸ਼ਿਵ ਭਗਵਤੀ ਮੰਦਿਰ ਪਿੰਡ ਚੱਕਪ੍ਰੇਮਾ ਵਿਖੇ ਅੱਖਾਂ ਦਾ ਫਰੀ ਚੈੱਕਅਪ ਤੇ ਆਪ੍ਰੇਸ਼ਨ ਕੈਂਪ 24 ਨੂੰ

ਸ਼ਿਵ ਭਗਵਤੀ ਮੰਦਿਰ ਪਿੰਡ ਚੱਕਪ੍ਰੇਮਾ ਵਿਖੇ ਅੱਖਾਂ ਦਾ ਫਰੀ ਚੈੱਕਅਪ ਤੇ ਆਪ੍ਰੇਸ਼ਨ ਕੈਂਪ 24 ਨੂੰ

ਫਗਵਾੜਾ  (ਲਾਲੀ ਦਾਦਰ )

* ਜਨਰਲ ਬਿਮਾਰੀਆਂ ਦਾ ਚੈੱਕਅਪ ਕਰਕੇ ਫਰੀ ਦਿੱਤੀਆਂ ਜਾਣਗੀਆਂ ਦਵਾਈਆਂ

* ਬਲੱਡ ਪ੍ਰੈਸ਼ਰ ਤੇ ਸ਼ੁਗਰ ਦੇ ਫਰੀ ਜਦਕਿ ਅੱਧੇ ਰੇਟ ਤੇ ਹੋਣਗੇ ਬਾਕੀ ਟੈਸਟ

21 ਫਰਵਰੀ : ਸ਼ਿਵ ਭਗਵਤੀ ਮੰਦਿਰ ਕਮੇਟੀ ਅਤੇ ਐਨ.ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਫਰੀ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ 24 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ਼ਿਵ ਭਗਵਤੀ ਮੰਦਿਰ ਪਿੰਡ ਚੱਕ ਪ੍ਰੇਮਾ ਤਹਿਸੀਲ ਫਗਵਾੜਾ ਵਿਖੇ ਸਵੇਰੇ 9.30 ਤੋਂ ਦੁਪਿਹਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਰਾਜਨ ਆਈ ਕੇਅਰ ਹਸਪਤਾਲ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਲੋਂ ਅੱਖਾਂ ਦੇ ਮਾਹਿਰ ਡਾ. ਐਸ. ਰਾਜਨ ਦੀ ਅਗਵਾਈ ਹੇਠ ਲੋੜਵੰਦ ਮਰੀਜਾਂ ਦੀਆਂ ਅੱਖਾਂ ਦਾ ਫਰੀ ਚੈੱਕਅਪ ਕਰਕੇ ਲੋੜਵੰਦ ਮਰੀਜਾਂ ਨੂੰ ਐਨਕਾਂ ਫਰੀ ਦਿੱਤੀਆਂ ਜਾਣਗੀਆਂ। ਆਪ੍ਰੇਸ਼ਨ ਲਈ ਚੁਣੇ ਗਏ ਮਰੀਜਾਂ ਦੀਆਂ ਅੱਖਾਂ ਵਿਚ ਲੈਨਜ ਵੀ ਬਿਲਕੁਲ ਫਰੀ ਪਾਏ ਜਾਣਗੇ। ਇਸ ਤੋਂ ਇਲਾਵਾ ਹਰਵਿੰਦਰ ਕਲੀਨਿਕਲ ਲੈਬੋਰਟਰੀ, ਪਲਾਹੀ ਵਲੋਂ ਬਲੱਡ ਪ੍ਰੈਸ਼ਰ ਤੇ ਬਲੱਡ ਸ਼ੂਗਰ ਦੇ ਟੈਸਟ ਫਰੀ ਜਦਕਿ ਬਾਕੀ ਹਰ ਤਰ੍ਹਾਂ ਦੇ ਟੈਸਟ ਅੱਧੇ ਰੇਟ ਤੇ ਕੀਤੇ ਜਾਣਗੇ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਦੇ ਦੌਰਾਨ ਡਾ. ਅਮਰਜੀਤ ਸਿੰਘ, ਡਾ. ਪ੍ਰਦੀਪ ਕੁਮਾਰ ਅਤੇ ਡਾ. ਮਨਜੀਤ ਸਿੰਘ ਕੁਲਾਰ ਜਨਰਲ ਬਿਮਾਰੀਆਂ ਦੇ ਫਰੀ ਚੈੱਕਅਪ ਲਈ ਮੌਜੂਦ ਰਹਿਣਗੇ। ਲੋੜਵੰਦ ਮਰੀਜਾਂ ਨੂੰ ਜਨਰਲ ਬਿਮਾਰੀਆਂ ਦੀ ਦਵਾਈ ਮੁਫਤ ਦਿੱਤੀ ਜਾਵੇਗੀ।

error: copy content is like crime its probhihated