Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇਕ ਕੱਟ ਕੇ ਸ਼ਿਵ ਕੁਮਾਰ ਬਟਾਲਵੀ ਦਾ ਮਨਾਇਆ ਜਨਮ ਦਿਨ

ਕੇਕ ਕੱਟ ਕੇ ਸ਼ਿਵ ਕੁਮਾਰ ਬਟਾਲਵੀ ਦਾ ਮਨਾਇਆ ਜਨਮ ਦਿਨ

ਬਟਾਲਾ, 23 ਜੁਲਾਈ (ਅਵਿਨਾਸ਼ ਸ਼ਰਮਾ )

: ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਵਲੋਂ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਮਨਾਇਆ ਤੇ ਕੇਕ ਕੱਟ ਕੇ ਮੁਬਾਰਕਬਾਦ ਦਿੱਤੀ।

ਇਸ ਮੌਕੇ ਉੱਘੇ ਕਹਾਣੀਕਾਰ ਤੇ ਵਾਰਤਾਕਾਰ ਦੇਵਿੰਦਰ ਦੀਦਾਰ, ਡੀਪੀਆਰ ਹਰਜਿੰਦਰ ਸਿੰਘ ਕਲਸੀ, ਅਜੀਤ ਕਮਲ, ਜਸਵੰਤ ਹਾਂਸ, ਵਿਜੈ ਅਗਨੀਹੋਤਰੀ, ਬਲਵਿੰਦਰ ਗੰਭੀਰ, ਸੁਲਤਾਨ ਭਾਰਤੀ, ਕੁਲਬੀਰ ਸੱਗੂ, ਸੁੱਚਾ ਸਿੰਘ ਨਾਗੀ, ਲਾਇਨ ਗਗਨਦੀਪ ਸਿੰਘ, ਰੰਜਨਦੀਪ ਸਿੰਘ ਸੰਧੂ ਆਦਿ ਨੇ ਮੁਬਾਰਕਬਾਦ ਦਿੱਤੀ।
ਸ਼ਿਵ ਬਟਾਲਵੀ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਦੇਵਿੰਦਰ ਦੀਦਾਰ ਨੇ ਕਿਹਾ ਕਿ ਸ਼ਿਵ ਬਟਾਲਵੀ ਪੰਜਾਬ ਦੀ ਇੱਕ ਰੂਹ ਹੈ, ਜਿਸ ਦੀ ਯਾਦ ਵਿੱਚ ਅੱਜ ਵੀ ਹਰ ਪੰਜਾਬੀ ਗੁਣਗੁਣਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼ਿਵ ਬਟਾਲਵੀ ਦੀਆਂ ਅਮੀਰ ਰਚਨਾਵਾਂ ਲੂਣਾ, ਪੀੜਾਂ ਦਾ ਪਰਾਗਾ, ਮੈਨੂੰ ਵਿਦਾ ਕਰੋ, ਆਰਤੀ, ਲਾਜਵੰਤੀ, ਆਟੇ ਦੀਆਂ ਚਿੜੀਆਂ, ਦਰਦਮੰਦਾਂ ਦੀ ਆਹੀ, ਮੈਂ ਅਤੇ ਮੈਂ ਅਤੇ ਅਲਵਿਦਾ ਪੰਜਾਬੀ ਸਾਹਿਤ ਦਾ ਸਿੰਗਾਰ ਹਨ। ਉਨ੍ਹਾਂ ਕਿਹਾ ਕਿ ਸ਼ਿਵ ਬਟਾਲਵੀ ਦੀਆਂ ਰਚਨਾਵਾਂ ਚੜਦੇ ਅਤੇ ਲਹਿੰਦੇ ਪੰਜਾਬ ਦਾ ਅਮੀਰ ਵਿਰਸਾ ਹਨ ਅਤੇ ਰਹਿੰਦੀ ਦੁਨੀਆਂ ਤੱਕ ਸ਼ਿਵ ਬਟਾਲਵੀ ਦਾ ਨਾਮ ਯਾਦ ਰੱਖਿਆ ਜਾਵੇਗਾ।