Prime Punjab Times

Latest news
ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਸ਼ਿਵਪੁਰੀ ਸ਼ਮਸ਼ਾਨ ਘਾਟ ‘ਚ ਹੋਇਆ ਹਿੰਮਤ ਰਾਏ ਦਾ ਅੰਤਿਮ ਸੰਸਕਾਰ

ਸ਼ਿਵਪੁਰੀ ਸ਼ਮਸ਼ਾਨ ਘਾਟ ‘ਚ ਹੋਇਆ ਹਿੰਮਤ ਰਾਏ ਦਾ ਅੰਤਿਮ ਸੰਸਕਾਰ

ਹੁਸ਼ਿਆਰਪੁਰ, 17 ਜੂਨ (PRIME PUNJAB TIMES) 
ਵਿਧਾਇਕ ਡਾ. ਰਵਜੋਤ ਸਿੰਘ ਅਤੇ ਹੋਰਨਾਂ  ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ 
: ਬੀਤੇ ਦਿਨੀਂ ਕੁਵੈਤ ਵਿਚ ਇਮਾਰਤ ‘ਚ ਅੱਗ ਲੱਗਣ ਦੀ ਘਟਨਾ ਵਿਚ ਮਾਰੇ ਗਏ ਹੁਸ਼ਿਆਰਪੁਰ ਦੇ ਪਿੰਡ ਕੱਕੋਂ ਦੇ ਵਾਸੀ ਹਿੰਮਤ ਰਾਏ ਦਾ ਅੱਜ ਹਰਿਆਣਾ ਰੋਡ ‘ਤੇ ਸਥਿਤ ਸ਼ਿਵਪੁਰੀ ਸ਼ਮਸ਼ਾਨ ਘਾਟ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਅਰਸ਼ਦੀਪ ਸਿੰਘ ਵੱਲੋਂ ਦਿਖਾਈ ਗਈ। ਇਸ ਮੌਕੇ ਉਨ੍ਹਾਂ ਦੀ ਪਤਨੀ ਸਰਬਜੀਤ ਕੌਰ, ਬੇਟੀਆਂ ਹਰਪ੍ਰੀਤ ਕੌਰ ਤੇ ਸਮੁਨਪ੍ਰੀਤ ਕੌਰ ਤੋਂ ਇਲਾਵਾ ਵਿਧਾਇਕ ਸ਼ਾਮ  ਚੁਰਾਸੀ ਡਾ. ਰਵਜੋਤ ਸਿੰਘ, ਤਹਿਸੀਲਦਾਰ ਹੁਸ਼ਿਆਰਪੁਰ ਗੁਰਸੇਵਕ ਚੰਦ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੇਵਾਮੁਕਤ ਡੀ.ਐਸ.ਪੀ ਸਵਰਨ ਸਿੰਘ, ਪਰਸ ਰਾਮ ਅਤੇ ਵੱਡੀ ਗਿਣਤੀ ਵਿਚ ਰਿਸ਼ਤੇਦਾਰ, ਦੋਸਤ-ਮਿੱਤਰ ਤੇ ਇਲਾਕਾ ਵਾਸੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੁਵੈਤ ਵਿਚ ਇਕ ਇਮਾਰਤ ਨੂੰ ਅੱਗ ਲੱਗਣ ਕਾਰਨ 40 ਭਾਰਤੀਆਂ ਸਮੇਤ 45 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਹਿੰਮਤ ਰਾਏ ਵੀ ਸ਼ਾਮਿਲ ਸੀ। ਕੇਂਦਰ, ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਸਦਕਾ ਹਿੰਮਤ ਰਾਏ ਦੀ ਮਿ੍ਤਕ ਦੇਹ ਬੀਤੇ ਸ਼ਨੀਵਾਰ ਤੜਕੇ ਇਥੇ ਪਹੁੰਚ ਗਈ ਸੀ, ਪਰੰਤੂ ਕੁਝ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਵਿਚੋਂ ਆਉਣ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਸਵਰਗੀ ਹਿੰਮਤ ਰਾਏ ਦੇ ਭਾਣਜੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨਮਿਤ ਭੋਗ ਅਤੇ ਅੰਤਿਮ ਅਰਦਾਸ ਪਿੰਡ ਕੱਕੋਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ 24 ਜੂਨ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ।