Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਭਗਵਾਨ ਵਾਲਮੀਕਿ ਪ੍ਰਗਟ ਦਿਵਸ  ਨੂੰ ਸਮਰਪਿਤ 8 ਅਕਤੂਬਰ ਨੂੰ ਨਿਕਲਣ ਵਾਲੀ ਸ਼ੋਭਾ ਯਾਤਰਾ ਦੇ….

ਭਗਵਾਨ ਵਾਲਮੀਕਿ ਪ੍ਰਗਟ ਦਿਵਸ  ਨੂੰ ਸਮਰਪਿਤ 8 ਅਕਤੂਬਰ ਨੂੰ ਨਿਕਲਣ ਵਾਲੀ ਸ਼ੋਭਾ ਯਾਤਰਾ ਦੇ….

ਹੁਸ਼ਿਆਰਪੁਰ(ਬਿਊਰੋ) 

ਭਗਵਾਨ ਵਾਲਮੀਕਿ ਪ੍ਰਗਟ ਦਿਵਸ  ਨੂੰ ਸਮਰਪਿਤ 8 ਅਕਤੂਬਰ ਨੂੰ ਨਿਕਲਣ ਵਾਲੀ ਸ਼ੋਭਾ ਯਾਤਰਾ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਤਿਆਰੀਆਂ ਮੁਕੰਮਲ

ਨਿਰਵਿਘਨ ਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਲਈ 5 ਟ੍ਰੈਫਿਕ ਡਾਇਵਰਸ਼ਨ ਪੁਆਇੰਟ ਬਣਾਏ

7 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਨੂੰ ਸਮਰਪਿਤ 8 ਅਕਤੂਬਰ ਨੂੰ ਨਿਕਲਣ ਵਾਲੀ ਸ਼ੋਭਾ ਯਾਤਰਾ ਸਬੰਧੀ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਭਾ ਯਾਤਰਾ ਦੇ ਵੱਖ-ਵੱਖ ਪ੍ਰਬੰਧਾਂ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜਿਸ ਵਿਚ ਸਾਫ਼-ਸਫ਼ਾਈ, ਪਾਣੀ ਦੇ ਛਿੜਕਾਅ, ਪੀਣ ਵਾਲੇ ਪਾਣੀ, ਚੌਕਾਂ ਦੀ ਸਜਾਵਟ, ਸੁਰੱਖਿਆ, ਸੁਚਾਰੂ ਟੈ੍ਰਫਿਕ, ਨਿਰਵਿਘਨ ਬਿਜਲੀ ਸਪਲਾਈ, ਡਿਊਟੀ ਮੈਜਿਸਟਰੇਟ, ਮੈਡੀਕਲ ਟੀਮਾਂ, ਫਾਇਰ ਟੈਂਡਰ ਦੇ ਪ੍ਰਬੰਧ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਭਾ ਯਾਤਰਾ 8 ਅਕਤੂਬਰ ਨੂੰ ਸ਼ਾਮ 4 ਵਜੇ ਸ਼ਹੀਦ ਊਧਮ ਸਿੰਘ ਪਾਰਕ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ, ਫਗਵਾੜਾ ਚੌਕ (ਕਮਾਲਪੁਰ ਚੌਕ), ਭਗਵਾਨ ਵਾਲਮੀਕਿ ਚੌਕ, ਨਰਾਇਣ ਬੇਕਰੀ, ਅਫਗਾਨ ਰੋਡ, ਗਊਸ਼ਾਲਾ ਬਾਜਾਰ, ਕਣਕ ਮੰਡੀ, ਦਾਲ ਬਾਜ਼ਾਰ, ਕਸ਼ਮੀਰੀ ਬਾਜ਼ਾਰ ਤੋਂ ਹੁੰਦੀ ਹੋਈ ਘੰਟਾ ਘਰ ਚੌਕ ’ਤੇ ਜਾ ਕੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਰਿਸ਼ੀ ਨਗਰ ਤੋਂ ਨਿਕਲਣ ਵਾਲੀ ਛੋਟੀ ਸ਼ੋਭਾ ਯਾਤਰਾ ਦੁਪਹਿਰ 2 ਵਜੇ ਮੁਹੱਲਾ ਰਿਸ਼ੀ ਨਗਰ ਤੋਂ ਸ਼ੁਰੂ ਹੋ ਕੇ ਸੈਸ਼ਨ ਚੌਕ, ਸਰਕਾਰੀ ਕਾਲਜ ਚੌਕ, ਫਗਵਾੜਾ ਚੌਕ, ਬੱਸ ਸਟੈਂਡ ਚੌਕ ਤੋਂ ਹੁੰਦੀ ਹੁੰਦੀ ਹੋਈ ਸ਼ਹੀਦ ਊਧਮ ਸਿੰਘ ਪਾਰਕ ਵਿਚ ਇਕੱਠੀ ਹੋਵੇਗੀ।
ਐਸ.ਐਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸ਼ੋਭਾ ਯਾਤਰਾ ਦੌਰਾਨ ਸੁਚਾਰੂ ਟੈ੍ਰਫਿਕ ਵਿਵਸਥਾ ਯਕੀਨੀ ਬਣਾਉਣ ਲਈ ਟੈ੍ਰਫਿਕ ਰੂਟ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੇ ਰੂਟ ’ਤੇ 21 ਨਾਕੇ ਪੁਆਇੰਟ ਬਣਾਏ ਗਏ ਹਨ। ਇਸ ਤੋਂ ਇਲਾਵਾ ਟੈ੍ਰਫਿਕ ਨੂੰ ਸੁਚਾਰੂ ਬਣਾਉਣ ਸਬੰਧੀ 5 ਟ੍ਰੈਫਿਕ ਡਾਇਵਰਸ਼ਨ ਪੁੁਆਇੰਟ ਵੀ ਬਣਾੲੈ ਗਏ ਹਨ, ਜਿਸ ਵਿਚ ਪ੍ਰਭਾਤ ਚੌਕ, ਸਰਕਾਰੀ ਕਾਲਜ ਚੌਕ, ਜੱਸਾ ਸਿੰਘ ਰਾਮਗੜ੍ਹੀਆ ਚੌਕ, ਸੈਸ਼ਨ ਚੌਕ, ਰੇਲਵੇ ਸਟੇਸ਼ਨ ਰੋਡ ਦੋਨੋਂ ਸਾਈਡ ਸ਼ਾਮਲ ਹਨ।