Prime Punjab Times

Latest news
ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ 'ਰਾਸ਼ਟਰੀ ਖੇਡ ਦਿਵਸ' ਮਨਾਇਆ ਗਿਆ ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ 13 ਨੂੰ KMS ਕਾਲਜ ਦੇ ਬੀ.ਕਾੱਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,ਮੋਹਿਤ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਲਗਾਏ ਬੂਟੇ
ADVERTISEMENT
You are currently viewing ਰਾਈਫਲ ਸਾਫ ਕਰਦਿਆਂ ਗੋਲੀ ਚੱਲਣ ਨਾਲ ਸਾਬਕਾ ਫੌਜੀ ਦੀ ਹੋਈ ਮੌ+ਤ

ਰਾਈਫਲ ਸਾਫ ਕਰਦਿਆਂ ਗੋਲੀ ਚੱਲਣ ਨਾਲ ਸਾਬਕਾ ਫੌਜੀ ਦੀ ਹੋਈ ਮੌ+ਤ

ਦਸੂਹਾ 2 ਅਕਤੂਬਰ (ਚੌਧਰੀ) 

:  ਅੱਜ ਦਸ਼ਿਰਰੇ ਵਾਲੇ ਦਿਨ ਦਸੂਹਾ ਦੇ ਵਾਰਡ ਨੰਬਰ 5, ਦਸਮੇਸ਼ ਨਗਰ ਵਿੱਚ ਇੱਕ ਸਾਬਕਾ ਸੈਨਿਕ ਨੂੰ ਗੋਲੀ ਲੱਗਣ ਕਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਦਾ ਪੁੱਤਰ ਕੁਲਵਿੰਦਰ ਸਿੰਘ ਆਪਣੀ ਲਾਇਸੈਂਸੀ 12 ਬੋਰ ਰਾਈਫਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ,ਜਿਸ ਕਾਰਨ ਉਸਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਅਨਿਲ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਦਸੂਹਾ ਪੁਲਿਸ ਸਟੇਸ਼ਨ ਦੇ ਇੰਚਾਰਜ ਬਲਜਿੰਦਰ ਸਿੰਘ ਆਪਣੀ ਪੁਲਿਸ ਟੀਮ ਸਮੇਤ ਮੌਕੇ ਤੇ ਘਟਨਾ ਸਥਾਨ ਵਾਲੇ ਘਰ ਪਹੁੰਚੀ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਕੁਲਵਿੰਦਰ ਕੌਰ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਸਦਾ ਪਤੀ ਜਲੰਧਰ ਵਿੱਚ ਇੱਕ ਬੈਂਕ ਵਿੱਚ ਕੰਮ ਕਰਦਾ ਸੀ ਅਤੇ ਦੁਸਹਿਰੇ ਮੌਕੇ ਛੁੱਟੀ ‘ਤੇ ਘਰ ਆਇਆ ਸੀ। ਆਪਣੀ ਰਾਈਫਲ ਸਾਫ਼ ਕਰਦੇ ਸਮੇਂ, ਅਚਾਨਕ ਗੋਲੀ ਚੱਲਣ ਨਾਲ ਉਸਦੀ ਮੌਤ ਹੋ ਗਈ ਹੈ। ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਦਸੂਹਾ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ ‘ਤੇ, ਆਈਪੀਸੀ ਦੀ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਅਤੇ ਜਾਂਚ ਜਾਰੀ ਹੈ।