Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ ਦੁਕਾਨਦਾਰਾਂ ਦੇ….

ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ ਦੁਕਾਨਦਾਰਾਂ ਦੇ….

ਪਠਾਨਕੋਟ (ਅਵਿਨਾਸ਼ ਸ਼ਰਮਾ, ਤਰੁਣ, ਰੋਹਿਤ)

ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ

ਖਾਣ ਪੀਣ ਵਾਲੀਆਂ ਵਸਤੂਆਂ ਵੇਚ ਰਹੇ ਦੁਕਾਨਦਾਰ ਕਿਸੇ ਤਰ੍ਹਾਂ ਦਾ ਤੰਬਾਕੂ ਪਦਾਰਥ ਨਹੀਂ ਵੇਚ ਸਕਦੇ : ਇੰਸਪੈਕਟਰ ਅਨੋਖ

29 ਸਤੰਬਰ :  ਕਾਰਜਕਾਰੀ ਸਿਵਲ ਸਰਜਨ ਪਠਾਨਕੋਟ ਡਾ ਅਦਿਤੀ ਸਲਾਰੀਆ ਦੇ ਹੁਕਮਾਂ ਅਨੁਸਾਰ ਅੱਜ ਹੈਲਥ ਇੰਸਪੈਕਟਰ ਅਨੋਖ ਲਾਲ ਦੀ ਅਗਵਾਈ ਹੇਠ ਸ਼ਹਿਰ ਪਠਾਨਕੋਟ ਵਿਖੇ ਕੋਟਪਾ ਐਕਟ ਦੀ ‌ਉਲੰਘਣਾ ਕਰਨ ਵਾਲੇ 11 ਵਿਅਕਤੀਆਂ ਦੇ ਚਲਾਨ ਕੱਟੇ । ਇਹ ਸ਼ਰੇਆਮ ਤੰਬਾਕੂ ਪਦਾਰਥ , ਸਿਗਰਟਾਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੋਵੇਂ ਵੇਚ ਰਹੇ ਸਨ ਜੋ ਕਿ ਕੋਟਪਾ ਐਕਟ ਦੀ ‌ਉਲੰਘਣਾ ਹੈ। ਕਿਉਂਕਿ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਕਿਸੇ ਵੀ ਤਰ੍ਹਾਂ ਦਾ ਤੰਬਾਕੂ ਨਹੀਂ ਵੇਚ ਸਕਦੇ । ਹੈਲਥ ਇੰਸਪੈਕਟਰ ਅਨੋਖ ਲਾਲ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡਾ ਮੁੱਖ ਮੰਤਵ ਲੋਕਾਂ ਨੂੰ ਤੰਬਾਕੂ ਦੀ ਭੈੜੀ ਅਲਾਮਤ ਤੋਂ ਰੋਕਣਾ ਹੈ ਨਾਂ ਕਿ ਕਿਸੇ ਨੂੰ ਪ੍ਰੇਸ਼ਾਨ ਕਰਨਾ ਅਤੇ ਪੈਸਾ ਇਕੱਠਾ ਕਰਨਾ । ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਕਈ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ ।ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਰੋਕਥਾਮ ਲਈ ਸਰਕਾਰ ਵਲੋਂ ਕੋਟਪਾ ਐਕਟ 2003 ਵੀ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਧਾਰਾ ਨੰ 4 ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਧਾਰਾ ਨੰਬਰ 5 ਤਹਿਤ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਤੇ ਸਿੱਧੇ ਅਸਿੱਧੇ ਇਸ਼ਤਿਹਾਰ ਬਾਜ਼ੀ ਤੇ ਰੋਕ , ਧਾਰਾ ਨੰ 6 ਏ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ 6 ਬੀ ਕਿਸੇ ਵੀ ਸਿੱਖਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ ਨੰ 7 ਬਿਨਾਂ ਸਿਹਤ ਚਿਤਾਵਨੀ ਦੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ । ਕੀਤਾ । ਇਸ ਮੋਕੇ ਤੇ ਹੈਲਥ ਇੰਸਪੈਕਟਰ ਰਾਜ ਅੰਮ੍ਰਿਤ ਸਿੰਘ , ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ,ਦਲਜੀਤ ਸਿੰਘ ਸਿਹਤ ਵਰਕਰ, ਕੁਲਵਿੰਦਰ ਢਿੱਲੋਂ ਆਦਿ ਹਾਜ਼ਰ ਸਨ ।