Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼੍ਰੀ ਚਰਨ ਛੋਹ ਗੰਗਾ ਸ਼੍ਰੀ ਖੁਰਾਲਗੜ ਸਾਹਿਬ ਵਿਖੇ ਬਾਬੂ ਮੰਗੂਰਾਮ ਮੁਗੋਵਾਲੀਆ ਦੇ ਪੀ੍ ਨਿਰਮਾਣ ਦਿਵਸ ਸਬੰਧੀ ਸਮਾਗਮ ਕਰਵਾਇਆ

ਸ਼੍ਰੀ ਚਰਨ ਛੋਹ ਗੰਗਾ ਸ਼੍ਰੀ ਖੁਰਾਲਗੜ ਸਾਹਿਬ ਵਿਖੇ ਬਾਬੂ ਮੰਗੂਰਾਮ ਮੁਗੋਵਾਲੀਆ ਦੇ ਪੀ੍ ਨਿਰਮਾਣ ਦਿਵਸ ਸਬੰਧੀ ਸਮਾਗਮ ਕਰਵਾਇਆ

ਸ਼੍ਰੀ ਚਰਨ ਛੋਹ ਗੰਗਾ ਸ਼੍ਰੀ ਖੁਰਾਲਗੜ ਸਾਹਿਬ ਵਿਖੇ ਬਾਬੂ ਮੰਗੂਰਾਮ ਮੁਗੋਵਾਲੀਆ ਦੇ ਪੀ੍ ਨਿਰਮਾਣ ਦਿਵਸ ਸਬੰਧੀ ਸਮਾਗਮ ਕਰਵਾਇਆ

ਗੜ੍ਹਸ਼ੰਕਰ 24 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )-ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ: ਭਾਰਤ ਵਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਆਦਿ ਧਰਮ ਮੰਡਲ ਦੇ ਬਾਨੀ ਬਾਬੂ ਮੰਗੂਰਾਮ ਮੁਗੋਵਾਲੀਆ ਦੇ ਪ੍ਰੀ-ਨਿਰਵਾਣ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਬਾਬੂ ਮੰਗੂਰਾਮ ਮੁਗੋਵਾਲੀਆ ਦੀ ਤਸਵੀਰ ਤੇ ਫੁੱਲ ਭੇਟ ਕਰਦਿਆਂ ਸੰਤ ਸੁਰਿੰਦਰ ਦਾਸ ਪ੍ਰਧਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਾਲਿਆਂ ਨੇ ਕਿਹਾ ਕਿ ਬਾਬੂ ਮੰਗੂਰਾਮ ਮੁਗੋਵਾਲੀਆ ਨੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾ ਸਦੀਆਂ ਤੋਂ ਲਿਤਾੜੇ ਸਮਾਜ ਨੂੰ ਆਦਿ ਧਰਮ ਮੰਡਲ ਦੇ ਮਾਧਿਅਮ ਤੇ ਇਕਜੁੱਟ ਕਰਕੇ ਆਪਣੇ ਸਮੇਤ ਲਾਹੌਰ ਵਿਧਾਨ ਸਭਾ ਵਿਚ 7 ਵਿਧਾਇਕ ਚੁਣਨ ਵਿਚ ਕਾਮਯਾਬੀ ਹਾਸਲ ਕੀਤੀ ਸੀ | ਉਨ੍ਹਾਂ ਕਿਹਾ ਕਿ ਉਸ ਸਮੇਂ ਬਹੁਜਨ ਸਮਾਜ ਨੂੰ ਆਪਣੇ ਨਾਂਅ ‘ਤੇ ਇਕ ਮਰਲਾ ਜ਼ਮੀਨ ਵੀ ਖ਼ਰੀਦਣ ਦਾ ਅਧਿਕਾਰ ਨਹੀਂ ਸੀ, ਪਰ ਬਾਬੂ ਮੰਗੂਰਾਮ ਮਗੋਵਾਲੀਆ ਨੇ ਇਸ ਰੋਸ ਦਾ ਪ੍ਰਗਟਾਵਾ ਲਾਹੌਰ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਆਪਣੇ ਸਿਰ ‘ਤੇ ਕੁਰਸੀ ਚੁੱਕ ਕੇ ਸੈਸ਼ਨ ਵਿਚ ਦਾਖਲ ਹੋਣ ਸਮੇਂ ਕੀਤਾ ਸੀ | ਉਨ੍ਹਾਂ ਸੈਸ਼ਨ ਦੌਰਾਨ ਕਿਹਾ ਕਿ ਕਿ ਮੈਂ ਆਪਣੀ ਕੁਰਸੀ ਕਿੱਥੇ ਰੱਖਾਂ, ਕਿਉਂਕਿ ਮੇਰੇ ਸਮਾਜ ਨੂੰ ਤਾਂ ਇਕ ਮਰਲਾ ਜ਼ਮੀਨ ਖ਼ਰੀਦਣ ਦਾ ਅਧਿਕਾਰੀ ਨਹੀਂ ਹੈ | ਇਸ ਮੌਕੇ ਉਨ੍ਹਾਂ ਸਮੁੱਚੇ ਬਹੁਜਨ ਸਮਾਜ ਨੂੰ ਅਪੀਲ ਕੀਤੀ ਕਿ ਆਉਣ ਵਾਲੀ ਮਰਦਮਸ਼ੁਮਾਰੀ ‘ਚ ਧਰਮ ਦੇ ਖ਼ਾਨੇ ਵਿਚ ਆਪਣਾ ਧਰਮ ਆਦਿ ਧਰਮੀ ਜ਼ਰੂਰ ਲਿਖਵਾਉਣ | ਇਸ ਮੌਕੇ ਸੰਤ ਕਰਮ ਚੰਦ ਬੀਣੇਵਾਲ ਸਾਬਕਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨੇ ਕਿਹਾ ਕਿ ਅੱਜ ਦੇ ਦਿਨ ਤੇ ਬਾਬੂ ਮੰਗੂਰਾਮ ਮੁਗੋਵਾਲੀਆ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਅਧੂਰੇ ਸੁਪਨਿਆਂ ਨੂੰ ਘਰ-ਘਰ ਤੱਕ ਪਹੁੰਚਾਉਂਦੇ ਹੋਏ ਆਪਣੇ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਪ੍ਰਦਾਨ ਕਰਵਾਈਏ | ਇਸ ਮੌਕੇ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ, ਮਨਜੀਤ ਸਿੰਘ ਮੁਗੋਵਾਲੀਆ, ਸੰਤ ਗਿਰਧਾਰੀ ਲਾਲ, ਸੰਤ ਜਗਤਾਰ ਸਿੰਘ, ਸੰਤ ਹਰਬੰਸ ਸਿੰਘ, ਬਾਬਾ ਹੀਰਾ ਸਿੰਘ ਫ਼ੌਜੀ, ਸੁਰਜੀਤ ਸਿੰਘ ਲਲਤੋਂ, ਰਾਮ ਕਿਸ਼ਨ ਪੱਲੀਝਿੱਕੀ, ਬਲਵੀਰ ਮਹੇ, ਬਾਬਾ ਕਰਮ ਸਿੰਘ, ਕਮਲ ਜਨਾਗਲ, ਮੇਜਰ ਸਿੰਘ ਘਟਾਰੋਂ, ਬੀਬੀ ਪ੍ਰਕਾਸ਼ ਕੌਰ ਤੇ ਬੀਬੀ ਸੱਤਿਆ ਦੇਵੀ ਆਦਿ ਵੀ ਹਾਜ਼ਰ ਸਨ |