Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ : ਲੱਖੀ ਗਿਲਜੀਆਂ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ : ਲੱਖੀ ਗਿਲਜੀਆਂ

ਗੜ੍ਹਦੀਵਾਲਾ (ਚੌਧਰੀ)

25 ਅਪ੍ਰੈਲ : ਬੀਤੇ ਦਿਨੀਂ ਮੋਰਿੰਡਾ ਵਿਖੇ ਗੁਰੂਦੁਆਰਾ ਕੋਤਵਾਲੀ ਸਾਹਿਬ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਘਟਨਾ ਦੀ ਹਲਕਾ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਵਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕੀਤੀ।ਉਨ੍ਹਾਂ ਕਿਹਾ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਇਕ ਵਿਅਕਤੀ ਵੱਲੋਂ ਬੂਟਾਂ ਸਮੇਤ ਜਬਰੀ ਜੰਗਲਾ ਟੱਪ ਕੇ ਅੰਦਰ ਦਾਖਲ ਹੋ ਕੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕੀਤਾ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ।ਉਨ੍ਹਾਂ ਕਿਹਾ ਇਸ ਦੁਖਦਾਈ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਸੋਚੀ ਸਮਝੀ ਘਟਨਾ ਹੈ। ਪਿਛਲੇ ਸਮੇਂ ਸਮੇਂ ਤੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਮੌਕੇ ਉਹਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਗਈ ਕਿ ਬਿਅਦਬੀ ਕਰਨ ਵਾਲੇ ਵਿਅਕਤੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਬੇਅਦਬੀ ਦੀ ਘਟਨਾ ਨਾ ਵਾਪਰ ਸਕੇ ਨਹੀਂ ਤਾਂ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉਠ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਇਹ ਵੀ ਮੰਗ ਕੀਤੀ ਕਿ ਸਿੱਖ ਕੌਮ ਤੇ ਵਾਰ ਵਾਰ ਹੋ ਰਹੀਆਂ ਘਟਨਾਵਾਂ ਦਾ ਕੋਈ ਢੁਕਵਾਂ ਹੱਲ ਲੱਭਿਆ ਜਾਵੇ ।