Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਉਤਸਵ ਦੇ ਸਬੰਧ ‘ਚ ਦਸੂਹਾ ਵਿਖੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਉਤਸਵ ਦੇ ਸਬੰਧ ‘ਚ ਦਸੂਹਾ ਵਿਖੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਦਸੂਹਾ (ਚੌਧਰੀ)

: ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਉਤਸਵ ਦੇ ਸਬੰਧ ਵਿਚ ਸ਼੍ਰੀ ਦਸੂਹਾ ਵਿਖੇ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।ਇਹ ਸ਼ੋਭਾ ਯਾਤਰਾ ਸਨਾਤਨ ਧਰਮ ਮੰਦਿਰ ਤੋਂ ਸ਼ੁਰੂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਵਿਜੈ ਮਾਰਕਿਟ, ਮਿਆਣੀ ਰੋੜ ਤੇ ਰੇਲਵੇ ਰੋੜ ਤੋਂ ਹੁੰਦੀ ਹੋਈ ਸਨਾਤਨ ਧਰਮ ਮੰਦਿਰ ਵਿਖੇ ਸੰਪੰਨ ਹੋਈ। ਇਸ ਸ਼ੋਭਾ ਯਾਤਰਾ ਦਾ ਸ਼ਰਧਾਲੂਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਇਸ ਸ਼ੋਭਾ ਯਾਤਰਾ ਦੌਰਾਨ ਭਜਨ ਮੰਡਲੀਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕੀਤਾ ਗਿਆ ।

ਜਿਸ ਨਾਲ ਪੂਰੇ ਸ਼ਹਿਰ ਦਾ ਮਾਹੌਲ ਰਾਧੇ-ਕ੍ਰਿਸ਼ਨ ਦੇ ਜੈਕਾਰਿਆਂ ਨਾਲ ਕ੍ਰਿਸ਼ਨਮਈ ਹੋ ਗਿਆ । ਇਸ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕਮਲਪ੍ਰੀਤ ਸਿੰਘ, ਉਪ ਪ੍ਰਧਾਨ ਨਗਰ ਕੌਂਸਲ ਸੋਨੂੰ ਖਾਲਸਾ, ਰਵੀ ਸ਼ਿੰਗਾਰੀ, ਬਾਬੂ ਅਰੁਣ ਕੁਮਾਰ, ਸਤੀਸ਼ ਕਾਲੀਆ, ਮਾਸਟਰ ਰਜਿੰਦਰ ਸ਼ਰਮਾ, ਜੋਬਨ ਬੱਸੀ,ਇੰਦਰ ਮੋਹਨ ਸ਼ਰਮਾ, ਰਾਜ ਕੁਮਾਰ ਬਿੱਟੂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।