Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਧਾਰਮਿਕ ਅਸਥਾਨ ਤੋਂ ਗੋਲਕ ਚੋਰੀ ਕਰਨ ਵਾਲੇ ਅਨਸਰ ਨੂੰ ਪੁਲਿਸ ਨੇ ਕੀਤਾ ਕਾਬੂ

ਧਾਰਮਿਕ ਅਸਥਾਨ ਤੋਂ ਗੋਲਕ ਚੋਰੀ ਕਰਨ ਵਾਲੇ ਅਨਸਰ ਨੂੰ ਪੁਲਿਸ ਨੇ ਕੀਤਾ ਕਾਬੂ

ਫਗਵਾੜਾ 6 ਸਤੰਬਰ (ਲਾਲੀ )

: ਐਸ.ਐਸ.ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਨਿਰਦੇਸ਼ਾਂ ਅਤੇ ਐਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਯੋਗ ਅਗਵਾਈ ਹੇਠ ਥਾਣਾ ਰਾਵਲਪਿੰਡੀ ਪੁਲਿਸ ਨੇ ਇਕ ਧਾਰਮਿਕ ਅਸਥਾਨ ਵਿਖੇ ਸੇਂਧਮਾਰੀ ਕਰਕੇ ਗੋਲਕ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਰਾਵਲਪਿੰਡੀ ਦੇ ਐਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ 31 ਅਗਸਤ ਦੀ ਦਰਮਿਆਨੀ ਰਾਤ ਨੂੰ ਕੁਟੀਆ ਭਗਤ ਬਾਬਾ ਜਵਾਲਾ ਦਾਸ ਪਿੰਡ ਲੱਖਪੁਰ ਤੋਂ ਗੋਲਕ ਚੋਰੀ ਕਰਕੇ ਲੈ ਜਾਣ ਦੇ ਦੋਸ਼ੀ ਪਿ੍ਰੰਸ ਪੁੱਤਰ ਜਸਪਾਲ ਸਿੰਘ ਵਾਸੀ ਬੀੜ ਢੰਡੋਲੀ ਹਾਲ ਵਾਸੀ ਖੋਖਾ ਮੋੜ ਰਾਮਪੁਰ ਸੁੰਨੜਾ ਥਾਣਾ ਰਾਵਲਪਿੰਡੀ ਨੂੰ 980 ਰੁਪਏ ਨਗਦੀ ਸਮੇਤ ਗਿਰਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀ ਦੀ ਤਸਵੀਰ ਧਾਰਮਿਕ ਅਸਥਾਨ ‘ਤੇ ਲੱਗੇ ਕੈਮਰਿਆਂ ਵਿਚ ਕੈਦ ਹੋਈ ਗਈ ਸੀ ਅਤੇ ਸੂਚਨਾ ਦੇ ਅਧਾਰ ਤੇ ਪੁਲਿਸ ਪਾਰਟੀ ਨੇ ਏ.ਐਸ.ਆਈ. ਸੁਖਦੇਵ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਚੋਰੀਸ਼ੁਦਾ ਗੋਲਕ ਬੇਂਈ ਪੁਲ ਰਾਵਲਪਿੰਡੀ ਤੋਂ ਬਰਾਮਦ ਕਰ ਲਈ ਗਈ ਹੈ। ਐਸ.ਐਚ.ਓ. ਬਲਵਿੰਦਰ ਸਿੰਘ ਭੁੱਲਰ ਨੇ ਧਾਰਮਿਕ ਅਸਥਾਨਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਰਾਤ ਸਮੇਂ ਇਕ ਸੇਵਾਦਾਰ ਦੀ ਪੱਕੀ ਡਿਊਟੀ ਜਰੂਰ ਲਗਾਈ ਜਾਵੇ ਤਾਂ ਜੋ ਇਸ ਤਰ੍ਹਾਂ ਦੀਆਂ ਅਣਸੁਖਾਵੀਂ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਨੇ ਵਧੀਆ ਕੁਆਲਿਟੀ ਦੇ ਸੀ.ਸੀ.ਟੀ.ਵੀ ਕੈਮਰੇ ਤੇ ਲਾਈਟ ਦਾ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ ਹੈ।
ਤਸਵੀਰ 002, ਕੈਪਸ਼ਨ- ਧਾਰਮਿਕ ਅਸਥਾਨ ਤੋਂ ਗੋਲਕ ਚੋਰੀ ਕਰਨ ਵਾਲੇ ਕਾਬੂ ਸ਼ੁਦਾ ਨੌਜਵਾਨ ਦੇ ਨਾਲ ਪੁਲਿਸ ਪਾਰਟੀ ਅਤੇ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਬਲਵਿੰਦਰ ਸਿੰਘ ਭੁੱਲਰ।