Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸ਼੍ਰੋ.ਅ.ਦ ਦੇ ਸੀਨੀਅਰ ਆਗੂ ਕਰਨੈਲ ਸਿੰਘ ਤੇ ਰਣਜੀਤ ਸਿੰਘ ਆਪਣੇ ਸਾਥੀਆਂ ਅਤੇ ਪਿੰਡ ਵਡਾਲਾ ਗ੍ਰੰਥੀਆਂ ਦੇ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਸ਼੍ਰੋ.ਅ.ਦ ਦੇ ਸੀਨੀਅਰ ਆਗੂ ਕਰਨੈਲ ਸਿੰਘ ਤੇ ਰਣਜੀਤ ਸਿੰਘ ਆਪਣੇ ਸਾਥੀਆਂ ਅਤੇ ਪਿੰਡ ਵਡਾਲਾ ਗ੍ਰੰਥੀਆਂ ਦੇ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਬਟਾਲਾ ( ਅਵਿਨਾਸ਼ ਸ਼ਰਮਾ)

ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ – ਵਿਧਾਇਕ ਸ਼ੈਰੀ ਕਲਸੀ

29 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਚਹੁਪੱਖੀ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੇ ਪਹੁੰਚਾਉਣ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਦੇ ਚੱਲਦਿਆਂ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨੈਲ ਸਿੰਘ ਅਤੇ ਰਣਜੀਤ ਸਿੰਘ ਆਪਣੇ ਸਾਥੀਆਂ ਅਤੇ ਪਿੰਡ ਵਡਾਲਾ ਗ੍ਰੰਥੀਆਂ ਦੇ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕਾਂ ਨਾਲ ਜੁੜੀ ਹੋਈ ਪਾਰਟੀ ਹੈ, ਜਿਸ ਵਿੱਚ ਹਰੇਕ ਦਾ ਪੂਰਾ ਮਾਨ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਸਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਖੇਡ ਸਟੇਡੀਅਮ, ਪਾਰਕ, ਛੱਪੜਾਂ ਦਾ ਨਵੀਨੀਕਰਨ, ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਸਮੇਤ ਵੱਖ ਵੱਖ ਵਿਕਾਸ ਕਾਰਜ ਚੱਲ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਬਟਾਲਾ ਸ਼ਹਿਰ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮੁਰਗੀ ਮੁਹੱਲੇ ਤੋਂ ਦਾਣਾ ਮੰਡੀ ਬਟਾਲਾ ਤੱਕ ਸੜਕ ਦਾ ਨਿਰਮਾਣ ਕਰਵਾਇਆ ਗਿਆ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕਿਲਾ ਮੰਡੀ ਬਟਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਕਿਰਤੀ ਲੋਕਾਂ ਦੀ ਸਹੂਲਤ ਲਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਲੇਬਰ ਸ਼ੈੱਡ ਦੀ ਉਸਾਰੀ, ਟਾਇਲਟਸ ਅਤੇ ਆਰ ਓ ਲਗਾਇਆ ਜਾ ਰਿਹਾ ਹੈ। ਹੰਸਲੀ ਪੁਲ ਦੇ ਨਜ਼ਦੀਕ ਬਾਬਾ ਬਾਲਕ ਨਾਥ ਮੰਦਿਰ ਨੂੰ ਜਾਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਨਹਿਰੂ ਗੇਟ ਨੇੜੇ ਰਿਕਸ਼ਾ ਸਟੈਂਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਾਇਆ। ਕਾਹਨੂੰਵਾਨ ਰੋਡ ਤੇ ਸਾਗਰਪੁਰਾ ਵਾਰਡ ਨੰਬਰ 5 ਵਿੱਚ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ। ਇਸੇ ਤਰਾਂ ਬਟਾਲਾ ਹਲਕੇ ਦੇ ਪਿੰਡਾਂ ਅੰਦਰ ਵਿਚ ਕਰੋੜਾਂ ਰੁਪਏ ਦੀ ਲਗਤ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਕੈਪਸ਼ਨ–ਵਿਧਾਇਕ ਸ਼ੈਰੀ ਕਲਸੀ, ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ।