Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿੱਧ ਯੋਗੀ ਬਾਬਾ ਬਾਲਕ ਨਾਥ ਦਰਬਾਰ ਪਿੰਡ ਕੋਈ ਵਿਖੇ ਸਾਲਾਨਾ ਭੰਡਾਰਾ 25 ਮਈ ਨੂੰ

ਸਿੱਧ ਯੋਗੀ ਬਾਬਾ ਬਾਲਕ ਨਾਥ ਦਰਬਾਰ ਪਿੰਡ ਕੋਈ ਵਿਖੇ ਸਾਲਾਨਾ ਭੰਡਾਰਾ 25 ਮਈ ਨੂੰ

ਗੜ੍ਹਦੀਵਾਲਾ 21 ਮਈ (ਯੋਗੇਸ਼ ਗੁਪਤਾ )

: ਸਿੱਧ ਯੋਗੀ ਬਾਬਾ ਬਾਲਕ ਨਾਥ ਅਤੇ ਗੌਤਮ ਗੋਤਰ ਜਠੇਰੇ ਪਿੰਡ ਕੋਈ ਵਿਖੇ ਸਾਲਾਨਾ ਭੰਡਾਰਾ ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ 25 ਮਈ ਦਿਨ ਐਤਵਾਰ ਨੂੰ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਲਾਲਜੀ ਚੌਧਰੀ ਅਤੇ ਵਾਇਸ ਪ੍ਰਧਾਨ ਚੌਧਰੀ ਜੈ ਰਾਮ ਨੇ ਦੱਸਿਆ ਕਿ 25 ਮਈ ਨੂੰ ਸਵੇਰੇ 10 ਵਜੇ ਹਵਨ ਕਰਵਾਇਆ ਜਾਵੇਗਾ। ਉਸ ਉਪਰੰਤ ਝੰਡਾ ਚੜਾਉਣ ਅਤੇ ਕੰਜਕ ਪੂਜਨ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਪਾਰਟੀ ਵਲੋਂ ਸਿੱਧ ਯੋਗੀ ਬਾਬਾ ਬਾਲਕ ਨਾਥ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਵੇਗਾ। ਅੰਤ ਵਿੱਚ ਗੁਰੂ ਜੀ ਦੇ ਅਤੁੱਟ ਲੰਗਰ ਵਰਤਾਇਆ ਜਾਵੇਗਾ।ਇਸ ਸਬੰਧੀ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ । ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਖੁੱਲਾ ਸੱਦਾ ਦੇ ਕੇ ਅਪੀਲ ਕੀਤੀ ਜਾਂਦੀ ਹੈ ਕਿ ਸਮੇਂ ਸਿਰ ਪਹੁੰਚ ਕੇ ਬਾਬਾ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰੋ ਜੀ।ਇਸ ਮੌਕੇ ਕਰਨ ਕੁਮਾਰ, ਮਦਨ ਸਿੰਘ ਮੱਦੀ, ਸਤਨਾਮ ਸਿੰਘ, ਮਨੋਹਰ ਲਾਲ,ਦੀਪੂ,ਜਸਵੀਰ ਸਿੰਘ, ਰਿਸ਼ੂ, ਬਲਵੀਰ ਸਿੰਘ, ਛੱਲਬ, ਅਮਨ ਕੁਮਾਰ, ਅਰਜਨ ਕੁਮਾਰ ਆਦਿ ਹਾਜਰ ਸਨ।

ਫੋਟੋ ਕੈਪਸ਼ਨ : ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਲਾਲਜੀ ਚੌਧਰੀ, ਵਾਇਸ ਪ੍ਰਧਾਨ ਚੌਧਰੀ ਜੈ ਰਾਮ ਤੇ ਹੋਰ।