ਸੰਗਰੂਰ 26 ਜੂਨ : ਵਿਧਾਨ ਸਭਾ ਚੋਣਾਂ ਵਿੱਚ 92 ਵਿਧਾਇਕਾਂ ਨਾਲ ਹੂੰਝਾਫੇਰ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਇੱਕੋ ਇੱਕ ਸੀਟ ਬਚਾਉਣ ਵਿਚ ਨਾਕਾਮਯਾਬ ਰਹੀ ਹੈ।
ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਵੋਟਾਂ ਦੀ ਵੱਡੀ ਗਿਣਤੀ ਦੇ ਫਰਕ ਨਾਲ ਹਰਾ ਦਿੱਤਾ ਹੈ।








