ਹੁਸ਼ਿਆਰਪੁਰ, 8 ਜੂਨ (ਪ੍ਰਾਈਮ ਪੰਜਾਬ ਟਾਈਮਜ)
ਬੂਥ ਲੈਵਲ ਅਫ਼ਸਰਾਂ ਵਲੋਂ ਵਿਸ਼ੇਸ਼ ਕੈਂਪ ਦੌਰਾਨ 8700 ਦੇ ਕਰੀਬ ਵੋਟਰਾਂ ਨੂੰ ਕੀਤਾ ਗਿਆ ਮੈਪ
ਰਹਿੰਦੇ ਵੋਟਰਾਂ ਦੀ ਮੈਪਿੰਗ ਲਈ ਕਾਰਵਾਈ ਜਾਰੀ, ਜਲਦ ਹੋਵੇਗੀ ਮੁਕੰਮਲ
: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਪੈਂਦੇ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ ਤਹਿਤ ਵੋਟਰ ਸੂਚੀਆਂ ਦੀ ਮੈਪਿੰਗ ਲਈ ਵਿਸ਼ੇਸ਼ ਕੈਂਪ ਦੌਰਾਨ ਕਰੀਬ 8700 ਵੋਟਰਾਂ ਨੂੰ ਬੂਥ ਲੈਵਲ ਅਫ਼ਸਰਾਂ ਵਲੋਂ ਮੈਪ ਕੀਤਾ ਗਿਆ ਜਿਸ ਨਾਲ ਜ਼ਿਲ੍ਹੇ ਵਿਚ ਕੁੱਲ ਮੈਪ ਕੀਤੇ ਵੋਟਰਾਂ ਦੀ ਗਿਣਤੀ 11,31,748 ਹੋ ਗਈ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਤਵਾਰ ਨੂੰ ਜ਼ਿਲ੍ਹੇ ਦੇ 1500 ਵੱਧ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਵਲੋਂ ਐਸ.ਆਈ.ਆਰ. ਤਹਿਤ ਵੋਟਾਂ ਦੀ ਮੈਪਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵੋਟਰਾਂ ਦੀ ਕੁੱਲ ਗਿਣਤੀ 1268635 ਹੈ ਜਿਸ ਵਿਚੋਂ 1131749 ਮੈਪਡ ਵੋਟਰ ਹਨ ਅਤੇ 136886 ਵੋਟਰਾਂ ਨੂੰ ਲਿਸਟਾਂ ਮੁਤਾਬਕ ਅਪਡੇਟ ਕੀਤਾ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 89.21 ਫੀਸਦੀ ਵੋਟਰਾਂ ਦੀ ਮੈਪਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੇ ਵੋਟਰਾਂ ਨੂੰ ਵੀ ਜਲਦ ਅਪਡੇਟ ਕਰਨ ਲਈ ਬੀ.ਐਲ.ਓਜ਼ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਜਿਨ੍ਹਾਂ ਵੋਟਰਾਂ ਦੇ ਵੇਰਵਿਆਂ ਵਿਚ ਕੁਝ ਕਮੀਆਂ ਸਾਹਮਣੇ ਆਈਆਂ ਹਨ ਉਨ੍ਹਾਂ ਦੀ ਦਰੁਸਤਗੀ ਲਈ ਬੀ.ਐਲ.ਓਜ਼ ਵਲੋਂ ਲੋੜੀਂਦੇ ਦਸਤਾਵੇਜਾਂ ਦੀ ਮੰਗ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 39-ਮੁਕੇਰੀਆਂ ਵਿਚ ਕੁੱਲ ਵੋਟਰਾਂ ਦੀ ਗਿਣਤੀ 205133 ਹੈ ਜਿਨ੍ਹਾਂ ਵਿਚੋਂ 187898 ਵੋਟਰਾਂ ਨੂੰ ਮੈਪ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੇ ਵੋਟਰਾਂ ਨੂੰ ਅਪਡੇਟ ਕਰਨ ਦਾ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਮੁਕੇਰੀਆਂ ਵਿਚ 91.60 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 40-ਦਸੂਹਾ ਵਿਚ ਕੁੱਲ 195167 ਵੋਟਰ ਹਨ ਜਿਨਾਂ ਵਿਚੋ਼ 176586 ਵੋਟਰਾਂ ਨੂੰ ਮੈਪ ਕੀਤਾ ਜਾ ਚੁੱਕਾ ਹੈ। ਦਸੂਹਾ ਵਿਧਾਨ ਸਭਾ ਹਲਕੇ ਵਿਚ 90.48 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਵਿਧਾਨ ਸਭਾ ਹਲਕਾ 41-ਉੜਮੁੜ ਵਿਖੇ 173657 ਕੁੱਲ ਵੋਟਰ ਹਨ ਜਿਨ੍ਹਾਂ ਵਿਚੋਂ 156847 ਨੂੰ ਮੈਪ ਕੀਤਾ ਜਾ ਚੁੱਕਾ ਹੈ ਜਿਸ ਨਾਲ ਹਲਕੇ ਵਿਚ 90.32 ਫੀਸਦੀ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 42-ਸ਼ਾਮਚੁਰਾਸੀ ਵਿਖੇ 173896 ਵੋਟਰ ਹਨ ਜਿਨਾਂ ਵਿਚੋਂ 159386 ਨੂੰ ਮੈਪ ਕੀਤਾ ਜਾ ਚੁੱਕਾ ਹੈ ਅਤੇ ਹਲਕੇ ਵਿਚ 91.66 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਇਸੇ ਤਰ੍ਹਾਂ 43-ਹੁਸ਼ਿਆਰਪੁਰ ਵਿਖੇ 188608 ਕੁੱਲ ਵੋਟਰ ਹਨ ਜਿਨਾਂ ਵਿਚੋ਼ 146069 ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ ਅਤੇ ਹਲਕੇ ਵਿਚ 77.45 ਫੀਸਦੀ ਮੈਪਿੰਗ ਕੀਤੀ ਜਾ ਚੁੱਕੀ ਹੈ। 44-ਚੱਬੇਵਾਲ ਵਿਖੇ ਕੁੱਲ ਵੋਟਰਾਂ ਦੀ ਗਿਣਤੀ 159700 ਹੈ ਜਿਨ੍ਹਾਂ ਵਿਚੋਂ 146144 ਦੀ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਰਹਿੰਦੇ ਵੋਟਰਾਂ ਨੂੰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ। ਹਲਕੇ ਵਿਚ 91.51 ਫੀਸਦੀ ਮੈਪਿੰਗ ਦਾ ਕੰਮ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਹਲਕਾ 45-ਗੜ੍ਹਸ਼ੰਕਰ ਵਿਖੇ ਕੁੱਲ ਵੋਟਰਾਂ 172474 ਹੈ ਜਿਨ੍ਹਾਂ ਵਿਚੋਂ 158819 ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜਿਸ ਨਾਲ ਹਲਕੇ ਵਿਚ ਹੁਣ ਤੱਕ 92.08 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੀਤੇ ਦਿਨੀਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ. ਸਬੰਧੀ ਵਿਸਥਾਰਤ ਮੀਟਿੰਗ ਦੌਰਾਨ ਅਪੀਲ ਕੀਤੀ ਗਈ ਕਿ ਵੋਟਾਂ ਨਾਲ ਸਬੰਧਤ ਇਸ ਅਹਿਮ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਾਰਟੀਆਂ ਵਲੋਂ ਲੋੜੀਂਦੇ ਸਹਿਯੋਗ ਦੇ ਨਾਲ-ਨਾਲ ਆਪਣੇ ਨੁਮਾਇੰਦੇ ਵੀ ਤਾਇਨਾਤ ਕੀਤੇ ਜਾਣ ਤਾਂ ਜੋ ਸਾਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ। ਵੋਟਰ ਸੂਚੀਆਂ ਦਾ ਡਰਾਫ਼ਟ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 3 ਅਗਸਤ ਤੋਂ 28 ਸਤੰਬਰ 2026 ਤੱਕ ਚੱਲੇਗੀ। ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ 1 ਅਕਤੂਬਰ 2026 ਨੂੰ ਕੀਤਾ ਜਾਵੇਗਾ।








