Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 15 ਦਿਨਾਂ ਤੋਂ ਲਾਪਤਾ ਭੈਣ ਨੂੰ ਸੋਸਾਇਟੀ ਨੇ ਪਰਿਵਾਰ ਨਾਲ ਮਿਲਾਇਆ

15 ਦਿਨਾਂ ਤੋਂ ਲਾਪਤਾ ਭੈਣ ਨੂੰ ਸੋਸਾਇਟੀ ਨੇ ਪਰਿਵਾਰ ਨਾਲ ਮਿਲਾਇਆ

ਗੜਦੀਵਾਲਾ 18 ਮਾਰਚ (ਚੌਧਰੀ) 

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਕੁਲੂ ਮਨਾਲੀ ਤੋਂ ਵਿਛੜੀ ਭੈਣ ਮੀਨਾਕਸ਼ੀ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਭੈਣ ਕੁਝ ਦਿਨ ਪਹਿਲਾਂ ਪਿੰਡ ਧੂਤਕਲਾਂ ਲਾਗਿਓ ਮਿਲੀ ਸੀ। ਇਸ ਭੈਣ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਤੇ ਪਿੰਡ ਵਾਸੀ ਇਸ ਨੂੰ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਛੱਡ ਗਏ ਸਨ। ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਇਸ ਲੜਕੀ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਅੱਜ ਉਸ ਦਾ ਪਿਤਾ ਮਨਮੋਹਨ,ਮਾਤਾ ਅਨੀਤਾ ਦੇਵੀ ਪਿੰਡ ਟਿੱਪਰੀ ਹਿਮਾਚਲ ਪ੍ਰਦੇਸ਼ ਤੋਂ ਉਸ ਨੂੰ ਲੈਣ ਆਏ ਤੇ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚੇ ਤੇ ਸਹੀ ਸਲਾਮਤ ਇਸ ਭੈਣ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਲਵਦੀਪ ਸਿੰਘ, ਵਿਸ਼ਾਲ ਆਦਿ ਸਮੇਤ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ।