Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਛੇਵੇਂ ਪੇ-ਕਮਿਸ਼ਨ ਵਿੱਚ ਹੋ ਰਹੀ ਦੇਰੀ ਕਾਰਨ ਕਾਲਜ ਦੇ ਨਾਨ ਟੀਚਿੰਗ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ-ਪ੍ਰਦਰਸ਼ਨ

ਛੇਵੇਂ ਪੇ-ਕਮਿਸ਼ਨ ਵਿੱਚ ਹੋ ਰਹੀ ਦੇਰੀ ਕਾਰਨ ਕਾਲਜ ਦੇ ਨਾਨ ਟੀਚਿੰਗ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ-ਪ੍ਰਦਰਸ਼ਨ

ਗੜ੍ਹਦੀਵਾਲਾ (ਯੋਗੇਸ਼ ਗੁਪਤਾ ) 

29 ਮਈ : ਖਾਲਸਾ ਕਾਲਜ ਗੜ੍ਹਦੀਵਾਲਾ ਦੇ ਨਾਨ-ਟੀਚਿੰਗ ਸਟਾਫ਼ ਵੱਲੋਂ ਸਰਦਾਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਨਾਨ-ਟੀਚਿੰਗ ਸਟਾਫ਼ ਵੱਲੋਂ ਆਪਣੀਆਂ ਜਾਇਜ਼ ਮੰਗਾਂ ‘ਤੇ ਸੁਣਵਾਈ ਨਾ ਹੋਣ ਕਰਕੇ ਅੱਜ ਸੈਂਟਰ ਯੂਨੀਅਨ ਦੇ ਸੱਦੇ ‘ਤੇ ਸਾਰਾ ਦਿਨ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ। ਇਸ ਸਮੇਂ ਕਾਲਜ ਯੂਨਿਟ ਦੇ ਮੈਂਬਰ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਰਕਾਰ ਵੱਲੋਂ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਕੰਮ ਕਰਦੇ ਨਾਨ-ਟੀਚਿੰਗ ਵਰਗ ਜਿਸ ਵਿੱਚ ਜਿਆਦਾਤਰ ਗਿਣਤੀ ਦਰਜਾ 3 ਅਤੇ 4 ਕਰਮਚਾਰੀਆਂ ਦੀ ਹੈ, ਸਰਕਾਰ ਵੱਲੋਂ ਬਣਦੇ ਹੱਕ ਨਾ ਦੇ ਕੇ ਉਹਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲਗਭਗ ਸਾਰੇ ਮਹਿਕਮਿਆਂ ਨੂੰ ਛੇਵੇਂ ਪੇ-ਕਮਿਸ਼ਨ ਦਾ ਲਾਭ ਜੁਲਾਈ 2021 ਤੋਂ ਦੇ ਦਿੱਤਾ ਗਿਆ ਅਤੇ ਇਸ ਦੇ ਨਾਲ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਕੰਮ ਕਰ ਰਹੇ ਟੀਚਿੰਗ ਅਮਲੇ ਨੂੰ ਵੀ ਇਹ ਲਾਭ ਅਕਤੂਬਰ 2022 ਤੋਂ ਦੇ ਦਿੱਤਾ ਗਿਆ ਹੈ।ਪਰੰਤੂ ਅਫਸੋਸ ਦੀ ਗੱਲ ਇਹ ਹੈ ਕਿ ਇਹਨਾਂ ਹੀ ਕਾਲਜਾਂ ਵਿੱਚ ਕੰਮ ਕਰ ਰਹੀ ਨਾਨ-ਟੀਚਿੰਗ ਜਮਾਤ ਨੂੰ ਪੰਜਾਬ ਸਰਕਾਰ ਵੱਲੋਂ ਛੇਵੇਂ ਪੇ-ਕਮਿਸ਼ਨ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਹੁਣ ਤੱਕ ਜਾਰੀ ਨਹੀਂ ਕੀਤਾ ਗਿਆ ਹੈ।ਜਿਸ ਕਾਰਨ ਕਰਮਚਾਰੀਆਂ ਵਿੱਚ ਰੋਸ ਦੀ ਲਹਿਰ ਹੈ।ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਹੀ ਇਸ ਸਬੰਧੀ ਕਾਰਵਾਈ ਮੁਕੰਮਲ ਕਰ ਕੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਛੇਵਾਂ ਪੇ-ਕਮਿਸ਼ਨ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਮਿਤੀ 9 ਅਤੇ 10 ਜੂਨ 2023 ਨੂੰ ਉਚੇਰੀ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਾਰੇ ਕਰਮਚਾਰੀਆਂ ਵੱਲੋਂ ਸ਼ਾਂਤਮਈ ਧਰਨਾ ਲਗਾਇਆ ਜਾਵੇਗਾ। ਜਿਸ ਨਾਲ ਕੰਮ-ਕਾਜ ਤੇ ਪੈਣ ਵਾਲੇ ਅਸਰ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜਸਵਿੰਦਰ ਸਿੰਘ ਮਾਣਕੂ, ਰਛਪਾਲ ਸਿੰਘ, ਬੀਬੀ ਕੀਰਤ ਕੌਰ, ਸ਼੍ਰੀ ਵਰਤਰਾਜ ਸਿੰਘ, ਰਮਨਦੀਪ ਸਿੰਘ, ਗੁਰਮੀਤ ਲਾਲ, ਰਾਜਵੰਸ ਸਿੰਘ, ਹਰਮਿੰਦਰ ਸਿੰਘ,ਅਨੂੰ ਬਾਲਾ,ਸਮੇਤ ਸਾਥੀ ਕਰਮਚਾਰੀ ਹਾਜ਼ਰ ਸਨ।