Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਵਿਦੇਸ਼ ‘ਚ ਮੌਤ ਤੋਂ ਬਾਅਦ ਗਗਨਦੀਪ ਦਾ ਸਰੀਰ ਵਤਨ ਲਿਆਉਣ ‘ਚ ਡਾ. ਐੱਸ.ਪੀ.ਸਿੰਘ ਓਬਰਾਏ ਦਾ ਵੱਡਾ ਉਪਰਾਲਾ

ਵਿਦੇਸ਼ ‘ਚ ਮੌਤ ਤੋਂ ਬਾਅਦ ਗਗਨਦੀਪ ਦਾ ਸਰੀਰ ਵਤਨ ਲਿਆਉਣ ‘ਚ ਡਾ. ਐੱਸ.ਪੀ.ਸਿੰਘ ਓਬਰਾਏ ਦਾ ਵੱਡਾ ਉਪਰਾਲਾ

ਬਟਾਲਾ, 9 ਅਗਸਤ (ਅਵਿਨਾਸ਼ ਸ਼ਰਮਾ )

: ਲੋੜਵੰਦਾਂ ਦੇ ਮਸੀਹਾ ਵਜੋਂ ਮੰਨੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਧਾਰੀਵਾਲ ਨੇੜਲੇ ਪਿੰਡ ਸਰਸਪੁਰ ਨਾਲ ਸਬੰਧਿਤ 20 ਸਾਲਾ ਗਗਨਦੀਪ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪਹੁੰਚਿਆ।

ਡਾ. ਓਬਰਾਏ ਨੇ ਦੱਸਿਆ ਕਿ ਗਗਨਦੀਪ ਸਿੰਘ ਛੇ ਮਹੀਨੇ ਪਹਿਲਾਂ ਹੀ ਪਰਿਵਾਰ ਦੀ ਗ਼ੁਰਬਤ ਦੂਰ ਕਰਨ ਲਈ ਦੁਬਈ ਗਿਆ ਸੀ, ਜਿੱਥੇ ਬੀਤੀ 10 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਕੁਝ ਸਮੇਂ ਤੱਕ ਉਸਦਾ ਸਰੀਰ ਲਾਵਾਰਿਸ ਹਾਲਤ ਵਿੱਚ ਰਿਹਾ, ਜਿਸ ਦੀ ਸੂਚਨਾ ਭਾਰਤੀ ਦੂਤਾਵਾਸ ਨੇ ਡਾ. ਓਬਰਾਏ ਨੂੰ ਦਿੱਤੀ। ਤੁਰੰਤ ਕਾਰਵਾਈ ਕਰਦਿਆਂ, ਉਨ੍ਹਾਂ ਨੇ ਟਰੱਸਟ ਦੀ ਜ਼ਿਲ੍ਹਾ ਗੁਰਦਾਸਪੁਰ ਟੀਮ ਰਾਹੀਂ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰਕੇ ਆਪਣੇ ਖ਼ਰਚ ‘ਤੇ ਸਰੀਰ ਭਾਰਤ ਭੇਜਿਆ।

ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਸਰੀਰ ਪ੍ਰਾਪਤ ਕਰਕੇ ਟਰੱਸਟ ਦੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਗਗਨਦੀਪ ਸਿੰਘ ਦੇ ਪਿੰਡ ਸਰਸਪੁਰ ਭੇਜਿਆ ਗਿਆ। ਪਿੰਡ ਪਹੁੰਚਣ ‘ਤੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਮੇਤ ਟੀਮ ਮੈਂਬਰਾਂ ਨੇ ਪੀੜਿਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜਹਾਰ ਕੀਤਾ ਅਤੇ ਅੰਤਿਮ ਸੰਸਕਾਰ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਦਰੀ ਸਾਹਿਬਾਨ ਵੱਲੋਂ ਪ੍ਰਾਰਥਨਾ ਵੀ ਕੀਤੀ ਗਈ।

ਡਾ. ਓਬਰਾਏ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਦੀ ਜਾਂਚ ਉਪਰੰਤ ਗਗਨਦੀਪ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਮੁਹੱਈਆ ਕਰਵਾਈ ਜਾਵੇਗੀ। ਸਥਾਨਕ ਨਿਵਾਸੀਆਂ ਅਤੇ ਪਰਿਵਾਰ ਨੇ ਡਾ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੇਹਨਤ ਅਤੇ ਸੇਵਾ-ਭਾਵਨਾ ਕਾਰਨ ਹੀ ਗਗਨਦੀਪ ਦੇ ਅੰਤਿਮ ਦਰਸ਼ਨ ਸੰਭਵ ਹੋ ਸਕੇ ਹਨ।