Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 65,845 ਮੀਟ੍ਰਿਕ ਟਨ ਝੋਨੇ ਦੀ ਖਰੀਦ : ਸੰਦੀਪ ਹੰਸ

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 65,845 ਮੀਟ੍ਰਿਕ ਟਨ ਝੋਨੇ ਦੀ ਖਰੀਦ : ਸੰਦੀਪ ਹੰਸ

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 65,845 ਮੀਟ੍ਰਿਕ ਟਨ ਝੋਨੇ ਦੀ ਖਰੀਦ : ਸੰਦੀਪ ਹੰਸ
–ਕਿਸਾਨਾਂ ਨੂੰ 96.65 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ
–ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਸੁੱਕਾ ਝੋਨਾ ਹੀ ਮੰਡੀਆਂ ’ਚ ਲਿਆਉਣ ਦੀ ਕੀਤੀ ਅਪੀਲ

12 ਅਕਤੂਬਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 70 ਖਰੀਦ ਕੇਂਦਰਾਂ ਵਿਚੋਂ 68 ਖਰੀਦ ਕੇਂਦਰਾਂ ਵਿਚ ਹੁਣ ਤੱਕ ਝੋਨੇ ਦੀ ਆਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿਚ 67,309 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 65,845 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 25549 ਮੀਟ੍ਰਿਕ ਟਨ, ਮਾਰਕਫੈਡ ਵਲੋਂ 16431, ਪਨਸਪ ਵਲੋਂ 11659, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 6018, ਐਫ.ਸੀ.ਆਈ. ਵਲੋਂ 5711 ਅਤੇ ਵਪਾਰੀਆਂ ਵਲੋਂ 567 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 96.65 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਬਿਮਾਰੀਆਂ ਲੱਗਣ ਵਾ ਖਤਰਾ ਵੀ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।