Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਦਿੱਤੇ ਹੁਕਮ..

ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਦਿੱਤੇ ਹੁਕਮ..

ਹੁਸ਼ਿਆਰਪੁਰ (ਬਿਊਰੋ) 
ਜ਼ਿਲ੍ਹੇ ਵਿੱਚ ਸਮਾਜਿਕ, ਧਾਰਮਿਕ ਅਤੇ ਹੋਰ ਇਕੱਠਾਂ ਵਿੱਚ ਨਫ਼ਰਤ ਭਰਿਆ ਭਾਸ਼ਣ ਦੇਣ ਅਤੇ ਸੂਗ ਬੋਲੀ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਕਾਨੂਨੀ ਕਾਰਵਾਈ: ਕੋਮਲ ਮਿੱਤਲ
15 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜੱਥੇਬੰਦੀ ਜਨਤਕ ਇਕੱਠ, ਧਾਰਮਿਕ ਸਥਾਨਾਂ ਅਤੇ ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੋ। ਅਜਿਹਾ ਕਰਨ ਦੀ ਸੂਰਤ ਵਿੱਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 ਜਾਰੀ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜਨਤਕ ਇਕੱਠ, ਧਾਰਮਿਕ ਸਥਾਨਾਂ ਅਤੇ
ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਦੇਣ ਜਾਂ ਸੂਗ ਬੋਲੀ ਬੋਲਣ ਵਾਲੇ
ਵਿਅਕਤੀ/ਸਮਾਜਿਕ ਜਥੇਬੰਦੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੇ ਜਾਣ ਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 16 ਮਾਰਚ ਤੱਕ ਲਾਗੂ ਰਹੇਗਾ।