Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿੱਖੇ ਲਗਾਇਆ ਸਮਾਜਿਕ ਵਿਗਿਆਨ ਮੇਲਾ*

*ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿੱਖੇ ਲਗਾਇਆ ਸਮਾਜਿਕ ਵਿਗਿਆਨ ਮੇਲਾ*

ਗੜ੍ਹਦੀਵਾਲਾ 7 ਮਾਰਚ (ਚੌਧਰੀ) : ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੀ ਦੇ ਮਾਰਗ ਨਿਰਦੇਸ਼ਨ ਹੇਠ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿੱਖੇ ਸਮਾਜਿਕ ਵਿਗਿਆਨ ਮੇਲਾ ਬੜੇ ਧੂਮ ਧਾਮ ਨਾਲ ਲਗਾਇਆ ਗਿਆ | ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕੀ ਇਸ ਮੇਲੇ ‘ਚ ਸਮਾਜਿਕ ਸਿੱਖਿਆ ਦੇ ਅਧਿਆਪਕ  ਪੁਸ਼ਪਿੰਦਰ ਕੁਮਾਰ ਦੀ ਕੁਸ਼ਲ ਅਗਵਾਈ ਹੇਠਾਂ ਵਿਦਿਆਰਥੀਆਂ ਵਲੋਂ ਸਮਾਜਿਕ ਵਿਗਿਆਨ ਸੰਬਧੀ ਕਈ ਤਰ੍ਹਾਂ ਦੇ ਵਰਕਿੰਗ ਮਾਡਲ ਅਤੇ ਚਾਰਟ ਬਣਾਏ ਗਏ | ਵਿਦਿਆਰਥੀਆਂ ਵਲੋਂ ਇਸ ਮੇਲੇ ਵਿੱਚ ਉਤਸ਼ਾਹ ਪੂਰਵਕ ਹਿਸਾ ਲਿਆ ਗਿਆ | ਇਸ ਮੌਕੇ ਤੇ ਸਮੂਹ ਸਟਾਫ਼ ਹਾਜਰ ਸੀ |