Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਮਾਜਿਕ ਸੁਰੱਖਿਆ ਵਿਭਾਗ ਵਲੋਂ 27 ਦਿਵਿਆਂਗਜਨ ਨੂੰ 50 ਉਪਕਰਨਾਂ ਦੀ ਕੀਤੀ ਗਈ ਵੰਡ

ਸਮਾਜਿਕ ਸੁਰੱਖਿਆ ਵਿਭਾਗ ਵਲੋਂ 27 ਦਿਵਿਆਂਗਜਨ ਨੂੰ 50 ਉਪਕਰਨਾਂ ਦੀ ਕੀਤੀ ਗਈ ਵੰਡ

ਹੁਸ਼ਿਆਰਪੁਰ (ਬਿਊਰੋ) 

–ਬਾਬਾ ਸ਼ਾਂਤੀ ਗਿਰੀ ਹਾਲ ਦਸੂਹਾ ’ਚ ਅਲਿਮਕੋ ਕੰਪਨੀ ਦੇ ਸਹਿਯੋਗ ਨਾਲ ਲਗਾਇਆ ਗਿਆ ਕੈਂਪ

5 ਫਰਵਰੀ : ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵਲੋਂ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਐਡਿਪ ਸਕੀਮ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਉਪਕਰਨ ਵੰਡਣ ਲਈ ਅਲਿਮਕੋ ਕੰਪਨੀ ਦੇ ਸਹਿਯੋਗ ਨਾਲ ਬਾਬਾ ਸ਼ਾਂਤੀ ਗਿਰੀ ਹਾਲ ਦਸੂਹਾ ਵਿਚ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਰਿਅਲ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਪਵਨ ਪਲਟਾ ਵਲੋਂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦਸੂਹਾ ਮੰਜੂ ਬਾਲਾ ਨੇ ਦੱਸਿਆ ਕਿ ਵਿਭਾਗ ਦੇ ਸਮੂਹ ਸਟਾਫ਼ ਵਲੋਂ ਇਸ ਕੈਂਪ ਦੇ ਪ੍ਰਬੰਧ ਮੁਕੰਮਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅਲਿਮਕੋ ਕੰਪਨੀ ਵਲੋਂ ਪਹਿਲਾਂ ਤੋਂ ਹੀ ਸ਼ਨਾਖਤ ਦਿਵਿਆਂਗਜਨ ਨੂੰ 5 ਇਲੈਕਟ੍ਰੋਨਿਕ ਟਰਾਈ ਸਾਈਕਲ, 2 ਸਧਾਰਨ ਟਰਾਈ ਸਾਈਕਲ, 6 ਵੀਲ੍ਹ ਚੇਅਰ, 6 ਐਮ.ਆਰ. ਕਿੱਟ, ਚਾਰ ਕੰਨਾਂ ਦੀਆਂ ਮਸ਼ੀਨਾਂ, ਬੈਸਾਖੀਆਂ, ਰੋਲੇਟਰ, 3 ਸੀ.ਪੀ. ਚੇਅਰ, 3 ਬਨਾਵਟੀ ਅੰਗ ਅਤੇ 5 ਕੈਲੀਪਰ ਵੰਡੇ ਗਏ। ਮੰਜੂ ਬਾਲਾ ਨੇ ਦੱਸਿਆ ਕਿ ਕੁੱਲ 27 ਵਿਦਿਆਂਗਜਨ ਨੂੰ 50 ਉਪਕਰਨ ਵੰਡੇ ਗਏ। ਇਸ ਕੈਂਪ ਦੇ ਸਫ਼ਲ ਆਯੋਜਨ ਲਈ ਬਾਬਾ ਸ਼ਾਂਤੀ ਗਿਰੀ ਹਾਲ ਦਸੂਹਾ ਦੇ ਪੂਰੇ ਸਟਾਫ਼ ਵਲੋਂ ਸਹਿਯੋਗ ਦਿੱਤਾ ਗਿਆ।