Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਮਾਜ ਸੇਵੀ ਬੀਬੀ ਸੁਰਿੰਦਰ ਕੌਰ ਕਾਲੜਾ ਦੀ ਗ੍ਰਿਫਤਾਰੀ ਨੂੰ ਲੈ ਕੇ ਡੀ.ਐਸ.ਪੀ ਦਫਤਰ ਦਸੂਹਾ ਦੇ ਬਾਹਰ ਲੱਗਾ ਅਣਮਿੱਥੇ ਸਮੇਂ ਲਈ ਧਰਨਾ

ਸਮਾਜ ਸੇਵੀ ਬੀਬੀ ਸੁਰਿੰਦਰ ਕੌਰ ਕਾਲੜਾ ਦੀ ਗ੍ਰਿਫਤਾਰੀ ਨੂੰ ਲੈ ਕੇ ਡੀ.ਐਸ.ਪੀ ਦਫਤਰ ਦਸੂਹਾ ਦੇ ਬਾਹਰ ਲੱਗਾ ਅਣਮਿੱਥੇ ਸਮੇਂ ਲਈ ਧਰਨਾ

ਦਸੂਹਾ 4 ਜਨਵਰੀ (PPT NEWS )

: ਬੀਤੇ ਦਿਨੀਂ ਸਮਾਜ ਸੇਵੀ ਬੀਬੀ ਸੁਰਿੰਦਰ ਕੌਰ ਕਾਲੜਾ ਦੀ ਗਿਰਫਤਾਰੀ ਨੂੰ ਲੈ ਕੇ ਇਲਾਕੇ ਭਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਸਮਾਜ ਸੇਵੀ ਸੰਸਥਾਵਾਂ ਨੇ ਅੱਜ ਡੀ.ਐਸ.ਪੀ ਦਸੂਹਾ ਦੇ ਦਫਤਰ ਬਾਹਰ ਧਰਨਾ ਲਗਾ ਦਿੱਤਾ ਹੈ। ਜਿਸ ਦੀ ਮੁੱਖ ਮੰਗ ਹੈ ਝੂਠਾ ਪਰਚਾ ਰੱਦ ਕਰਕੇ ਬੀਬੀ ਸੁਰਿੰਦਰ ਕੌਰ ਕਾਲੜਾ ਨੂੰ ਬਾਇੱਜਤ ਰਿਹਾਅ ਕੀਤਾ ਜਾਵੇ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਕੁਲਦੀਪ ਸਿੰਘ ਬੇਗੋਵਾਲ ਨੇ ਬੋਲਦਿਆਂ ਕਿਹਾ ਰਾਜਨੀਤਕ ਸ਼ਹਿ ਦੇ ਚਲਦਿਆਂ ਗੁਰਦੁਆਰਾ ਸਾਹਿਬ ਤੇ ਕਬਜ਼ਾ ਕਰਨ ਲਈ ਬੀਬੀ ਸੁਰਿੰਦਰ ਕੌਰ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫਤਾਰ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਇਸ ਮਸਲੇ ਸਬੰਧੀ ਐਸ.ਐਸ.ਪੀ ਹੁਸ਼ਿਆਰਪੁਰ ਨੇ ਵਿਸ਼ਵਾਸ ਦਵਾਇਆ ਸੀ ਕਿ ਬੀਬੀ ਸੁਰਿੰਦਰ ਕੌਰ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਪਰ ਅਜਿਹਾ ਕੁੱਝ ਨਹੀਂ ਹੋਇਆ। ਜਿਸ ਦੇ ਸਿੱਟੇ ਵਜੋਂ ਅਣਮਿੱਥੇ ਸਮੇਂ ਲਈ ਇਹ ਧਰਨਾ ਲਗਾ ਦਿੱਤਾ ਹੈ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਤੋਂ ਇਲਾਵਾ ਭਾਰੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ। ਇਸ ਮੌਕੇ ਅਮਨਦੀਪ ਸਿੰਘ ਘੁੰਮਣ , ਜਗਦੀਪ ਸਿੰਘ ਜੱਗੀ ਗਿੱਲ, ਦਵਿੰਦਰ ਸਿੰਘ ਕਾਹਲੋ, ਸਨੀ ਰਾਜਪੂਤ, ਸਰਬਜੀਤ ਸਿੰਘ, ਜਸਵੀਰ ਸਿੰਘ, ਸਰਾਜ ਮਸੀਹ, ਬੀਬੀ ਬਲਜਿੰਦਰ ਕੌਰ, ਸੰਤੋਸ਼ ਕੁਮਾਰੀ, ਜਤਿੰਦਰ ਕੌਰ, ਕਿਰਨਦੀਪ ਕੌਰ, ਪੂਨਮ ਕੌਰ, ਬੀਬੀ ਜਸਵੀਰ ਕੌਰ, ਮਧੂਵਾਲਾ, ਇੰਦਰਜੀਤ ਕੌਰ, ਜਸਵੀਰ ,ਬੇਅੰਤ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਦਿ ਹਾਜ਼ਰ ਸਨ।