Prime Punjab Times

Latest news
KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ... ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ.ਟੀ.ਐਮ.ਹੋਈ ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਘੁੰਮਣ ਨੇ ਸਿਟੀ ਸਕੈਨ ਦਾ ਕੀਤਾ ਉਦਘਾਟਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ ਖਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟ ਕਵਿਜ਼ ਮੁਕਾਬਲਾ ਕਰਵਾਇਆ ਗਿਆ 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ
ADVERTISEMENT
You are currently viewing ਸੋਸਾਇਟੀ ਨੇ 123ਵੇਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਸੋਸਾਇਟੀ ਨੇ 123ਵੇਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ 10 ਜੁਲਾਈ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 123 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ 200 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ।ਇਸ ਮੌਕੇ ਲੋੜਵੰਦ ਪਰਿਵਾਰਾਂ ਲਈ ਫ੍ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।ਜਿਸ ਵਿਚ ਰਾਸ਼ਣ ਲੈਣ ਆਏ ਲੋੜਵੰਦ ਪਰਿਵਾਰਾਂ ਨੂੰ ਫ੍ਰੀ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ  ਵਲੋਂ ਸਮੂਹ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ ਜੋ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਪਾਉਂਦੇ ਹਨ। ਜਿਨਾਂ ਵਿਚ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਸਿੰਘ ਕਨੇਡਾ, ਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਹੋਰ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ ਜੋ ਸੋਸਾਇਟੀ ਵਲੋਂ ਹੋਰ ਕੀਤੇ ਜਾ ਰਹੇ ਕਾਰਜਾਂ ਵਿੱਚ ਸਹਿਯੋਗ ਪਾਉਂਦੇ ਹਨ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ, ਮਨਿੰਦਰ ਸਿੰਘ, ਡਾ ਪ੍ਰਭਜੋਤ ਸਿੰਘ, ਨਵੀਂ ਅਟਵਾਲ, ਬਿੱਟੂ ਬਾਹਗਾ, ਲਵਪ੍ਰੀਤ ਸਿੰਘ,ਮਨਜੀਤ ਸਿੰਘ, ਕਮਲਜੀਤ ਸਿੰਘ ਭਟੋਆ,ਹਰਭਜਨ ਸਿੰਘ ਖੁਰਦਾਂ, ਰਿੰਕੂ ਹੁਸ਼ਿਆਰਪੁਰ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।