Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਸੁਸਾਇਟੀ ਵਲੋਂ ਅੱਠ ਮਹੀਨਿਆਂ ਤੋਂ ਲਾਪਤਾ ਵਿਆਕਤੀ ਨੂੰ ਪਰਿਵਾਰ ਨਾਲ ਮਿਲਾਇਆ

ਸੁਸਾਇਟੀ ਵਲੋਂ ਅੱਠ ਮਹੀਨਿਆਂ ਤੋਂ ਲਾਪਤਾ ਵਿਆਕਤੀ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 15 ਜੁਲਾਈ (ਚੌਧਰੀ) 

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਅੱਠ ਮਹੀਨਿਆਂ ਤੋਂ ਲਾਪਤਾ ਵਿਆਕਤੀ ਮਨਦੀਪ ਸਿੰਘ ਉਰਫ ਰਿੰਕੂ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਸੰਬੰਧੀ ਸੋਸਾਇਟੀ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਮਨਦੀਪ ਸਿੰਘ ਦੇ ਛੋਟੇ ਬੱਚੇ ਦੀ ਮੌਤ ਤੋਂ ਬਾਦ ਇਹ ਦਿਮਾਗੀ ਤੌਰ ਤੇ ਠੀਕ ਨਾ ਹੋਣ ਕਰਕੇ ਘਰ ਤੋਂ ਲਾਪਤਾ ਹੋ ਗਿਆ ਸੀ। ਇਹ ਵੀਰ ਅੱਜ ਤੋਂ ਤਕਰੀਬਨ ਦੋ ਮਹੀਨੇ ਪਹਿਲਾਂ ਬਹੁਤ ਮਾੜੇ ਹਲਾਤਾਂ ਵਿੱਚ ਬਿਨਾਂ ਕਪੜਿਆਂ ਤੋਂ ਲਾਵਾਰਿਸ ਹਾਲਤ ਵਿੱਚ ਮਿਲਿਆ ਸੀ। ਜਿਸਦਾ ਇਲਾਜ ਸੋਸਾਇਟੀ ਵੱਲੋਂ ਕਰਵਾਇਆ ਗਿਆ। ਉਪਰੰਤ ਅੱਜ ਵੀਰ ਆਪਣੇ ਪਰਿਵਾਰ ਵਿਚ ਬਿਲਕੁਲ ਠੀਕ ਹੋਕੇ ਵਾਪਿਸ ਜਾ ਰਿਹਾ ਹੈ।ਇਸ ਵੀਰ ਨੂੰ ਲੈਣ ਲਈ ਵੀਰ ਦਾ ਭਰਾ ਤੇ ਰਿਸਤੇਦਾਰ ਪੁਹੰਚੇ ਹਨ। ਸੋਸਾਇਟੀ ਵਲੋ ਵੀਰ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੇਸੀਅਰ ਪਰਸੋਤਮ ਸਿੰਘ,ਮਨਿੰਦਰ ਸਿੰਘ,ਜਸਵਿੰਦਰ ਸਿੰਘ,ਕਮਲਜੀਤ ਸਿੰਘ,ਵਿਸਾਲ ਆਦਿ ਸੋਸਾਇਟੀ ਮੈਂਬਰ ਹਾਜਰ ਸਨ।