Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸੋਸਾਇਟੀ ਵਲੋਂ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਸੋਸਾਇਟੀ ਵਲੋਂ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 116 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ  ਵਲੋਂ ਸਮੂਹ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ ਜੋ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਪਾਉਂਦੇ ਹਨ। ਜਿਨਾਂ ਵਿਚ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਸਿੰਘ ਕਨੇਡਾ,ਰਣਜੀਤ ਸਿੰਘ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ।ਉਨ੍ਹਾਂ ਦੱਸਿਆ ਕਿ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਹੀ ਹਰ ਮਹੀਨੇ ਇਹ ਰਾਸ਼ਨ ਵੰਡ ਸਮਾਰੋਹ ਦੀ 10 ਤਰੀਖ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦਫਤਰ ਵਿਖੇ ਕੀਤਾ ਜਾਂਦਾ ਹੈ। ਉਨ੍ਹਾਂ ਐਨ ਆਰ ਆਈ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ।  ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਦਵਿੰਦਰ ਸਿੰਘ ਮੂਨਕ,ਵਿਪਨ ਪਹਿਲਵਾਨ, ਮਨਿੰਦਰ ਸਿੰਘ,ਹਰਜੀਤ ਸਿੰਘ, ਲਵਦੀਪ ਸਿੰਘ,ਹਰਭਜਨ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।

error: copy content is like crime its probhihated