Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੋਸਾਇਟੀ ਵਲੋਂ 121 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ

ਸੋਸਾਇਟੀ ਵਲੋਂ 121 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ

ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 121 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ  ਵਲੋਂ ਸਮੂਹ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ ਜੋ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਪਾਉਂਦੇ ਹਨ। ਜਿਨਾਂ ਵਿਚ ਵੀਰ ਹਰਜੀਤ ਸਿੰਘ ਕਨੇਡਾ,ਰਵਜੀਤ ਸਿੰਘ ਕਨੇਡਾ,ਗੁਰਿੰਦਰ ਸਿੰਘ ਮੈਲਬੋਰਨ ਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ  ਜੋ ਸੋਸਾਇਟੀ ਵਲੋਂ ਹੋਰ ਕੀਤੇ ਜਾ ਰਹੇ ਕਾਰਜਾਂ ਵਿੱਚ ਸਹਿਯੋਗ ਪਾਉਂਦੇ ਹਨ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਜਗਤਾਰ ਸਿੰਘ ਨੰਬਰਦਾਰ ਤਲਵੰਡੀ ਜੋਨ, ਬਿੱਟੂ ਬਾਹਗਾ, ਲਖਵਿੰਦਰ ਸਿੰਘ ਧੁੱਗਾ ਕਲਾਂ,ਰਿੰਕੂ ਹੁਸ਼ਿਆਰਪੁਰ, ਕਮਲਜੀਤ ਸਿੰਘ ਭਟੋਆ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।