Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing *ਸੋਸਾਇਟੀ ਨੇ ਤਿੰਨ ਦਿਨਾਂ ਤੋਂ ਲਾਪਤਾ ਭੈਣ ਨੂੰ ਪਰਿਵਾਰ ਨਾਲ ਮਿਲਾਇਆ*

*ਸੋਸਾਇਟੀ ਨੇ ਤਿੰਨ ਦਿਨਾਂ ਤੋਂ ਲਾਪਤਾ ਭੈਣ ਨੂੰ ਪਰਿਵਾਰ ਨਾਲ ਮਿਲਾਇਆ*

ਗੜ੍ਹਦੀਵਾਲਾ (ਚੌਧਰੀ)

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਨੇ ਤਿੰਨ ਦਿਨਾਂ ਤੋਂ ਲਾਪਤਾ ਭੈਣ ਪਰਮਜੀਤ ਕੌਰ (ਪੰਮੀ) ਪੁੱਤਰੀ ਹਰਨਾਮ ਸਿੰਘ ਵਾਸੀ ਗਿਲਜੀਆਂ ਨੂੰ ਪਰਿਵਾਰ ਨਾਲ ਮਿਲਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਮੁੱਖ ਸੇਵਾਦਾਰ ਸ. ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਭੈਣ ਤਿੰਨ ਦਿਨ ਪਹਿਲਾਂ ਲਾਵਾਰਿਸ ਹਾਲਤ ਵਿੱਚ ਪਿੰਡ ਛਾਂਗਲਾ ਨੇੜੇ ਦਸੂਹਾ ਵਿਖੇ ਘੁੰਮ ਰਹੀ ਸੀ ਤੇ ਵੀਰ ਗੁਰਪ੍ਰੀਤ ਸਿੰਘ ਪਿੰਡ ਸੈਦੋਵਾਲ ਤੋਂ ਇਸ ਭੈਣ ਦੀ ਜਾਣਕਾਰੀ ਸੰਸਥਾ ਨੂੰ ਦਿੱਤੀ ਗਈ ਸੀ। ਸੰਸਥਾ ਦੀ ਟੀਮ ਇਸ ਭੈਣ ਦੀ ਸਾਂਭ ਸੰਭਾਲ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਲਿਆਉਣ ਤੋਂ ਬਾਅਦ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਦਿੱਤੀ ਗਈ ਸੀ। ਫਿਰ ਸ਼ੋਸ਼ਲ ਮੀਡੀਆ ਦੇ ਜਰੀਏ ਹੀ ਇਸ ਭੈਣ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ।ਅੱਜ ਇਸ ਭੈਣ ਦੀ ਛੋਟੀ ਭੈਣ ਜਸਵੀਰ ਕੌਰ ਤੇ ਜੀਜਾ ਸੁਖਵਿੰਦਰ ਸਿੰਘ ਪਿੰਡ ਵੱਡੀ ਮਿਆਣੀ ਤੋਂ ਇਸ ਭੈਣ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੇ ਤੇ ਸਹੀ ਸਲਾਮਤ ਭੈਣ ਪਰਮਜੀਤ ਕੌਰ ਨੂੰ ਪਰਿਵਾਰ ਦੇ ਹਵਾਲੇ ਕੀਤਾ ਗਿਆ ।ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ. ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਸ.ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਲਵਦੀਪ ਸਿੰਘ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।

ਫੋਟੋ : ਭੈਣ ਪਰਮਜੀਤ ਕੌਰ ਨੂੰ ਪਰਿਵਾਰ ਦੇ ਹਵਾਲੇ ਕਰਦੇ ਹੋਏ ਸੋਸਾਇਟੀ ਮੈਂਬਰ।