Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing *ਸੋਸਾਇਟੀ ਨੇ ਇੱਕ ਹੋਰ ਵੀਰ ਨੂੰ ਪਰਿਵਾਰ ਨਾਲ ਮਿਲਾਇਆ*

*ਸੋਸਾਇਟੀ ਨੇ ਇੱਕ ਹੋਰ ਵੀਰ ਨੂੰ ਪਰਿਵਾਰ ਨਾਲ ਮਿਲਾਇਆ*

ਗੜ੍ਹਦੀਵਾਲਾ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਇੱਕ ਹੋਰ ਵੀਰ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਹੈ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੀਰ ਕੁਝ ਦਿਨ ਪਹਿਲਾਂ 18 ਅਪ੍ਰੈਲ 2025 ਨੂੰ ਦਸ ਗਰਾਈਆਂ ਪੁਲ ਪਿੰਡ ਬੀਹਲੂ ਤੋਂ ਲਾਵਾਰਿਸ ਹਾਲਤ ਵਿਚ ਲਿਆਂਦਾ ਗਿਆ ਸੀ। ਇਹ ਵੀਰ ਆਪਣੇ ਵਾਰੇ ਕੁਝ ਨਹੀਂ ਦੱਸ ਰਿਹਾ ਸੀ। ਇਸ ਵੀਰ ਨੂੰ ਸੋਸਾਇਟੀ ਵਲੋਂ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਲਿਆ ਕੇ ਇਸ ਸਾਂਭ ਸੰਭਾਲ ਅਤੇ ਇਲਾਜ ਕਰਵਾਇਆ ਗਿਆ। ਕੁਝ ਠੀਕ ਹੋਣ ਉਪਰੰਤ ਇਸ ਨੇ ਆਪਣਾ ਨਾਮ ਉਮੇਸ਼ ਭੱਟ ਅਤੇ ਆਪਣੇ ਪਰਿਵਾਰ ਬਾਰੇ ਦੱਸਿਆ ।ਅੱਜ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਇਸਦੇ ਪਰਿਵਾਰ ਚੋਂ ਇਸਦਾ ਭਰਾ ਹਿਮਾਸ਼ੂ ਭੱਟ ਇਸ ਵੀਰ ਨੂੰ ਲੈਣ ਲਈ ਪਹੁੰਚੇ। ਸੋਸਾਇਟੀ ਵਲੋਂ ਇਸ ਵੀਰ ਨੂੰ ਇਸ ਦੇ ਭਰਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਵੀਰ ਹਿਮਾਸ਼ੂ ਭੱਟ ਪੁੱਤਰ ਨੀਲਧਰ ਭੱਟ ਨੇ ਸੋਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਪੁਰਸ਼ੋਤਮ ਸਿੰਘ ਬਾਹਗਾ, ਜਸਵਿੰਦਰ ਸਿੰਘ,ਬੂਟਾ ਮਾਨਸਾ, ਮਨਿੰਦਰ ਸਿੰਘ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।