Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸੋਸਾਇਟੀ ਨੇ 15 ਦਿਨਾਂ ਤੋਂ ਲਾਪਤਾ ਬਜ਼ੁਰਗ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ

ਸੋਸਾਇਟੀ ਨੇ 15 ਦਿਨਾਂ ਤੋਂ ਲਾਪਤਾ ਬਜ਼ੁਰਗ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 23 ਮਾਰਚ (ਚੌਧਰੀ )

: ਬਾਬਾ ਦੀਪ ਸਿੰਘ ਸੇਵਾਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ 15 ਦਿਨਾ ਤੋ ਇਕ ਲਾਪਤਾ ਬਜ਼ੁਰਗ ਬਹਾਦਰ ਸਿੰਘ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉੱਕਤ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਬਜ਼ੁਰਗ ਕੁੱਝ ਦਿਨ ਪਹਿਲਾਂ ਦਸੂਹਾ ਸ਼ਹਿਰ ਵਿਚ ਲਾਵਾਰਿਸ ਹਾਲਤ ਵਿਚ ਘੁੰਮ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਬਾਪੂ ਜੀ ਦੀ ਵੀਡਿਓ ਸ਼ੋਸ਼ਲ ਮੀਡੀਆ ਤੇ ਪਾਈ ਤਾਂ ਬਜ਼ੁਰਗ ਬਾਪੂ ਦੇ ਪਰਿਵਾਰ ਨਾਲ ਸੰਪਰਕ ਹੋਇਆ। ਅੱਜ ਬਾਪੂ ਦਾ ਬੇਟਾ ਪਿੰਡ ਸਿੰਘਪੁਰਾ ਥਾਣਾ ਕੁਰਾਲੀ ਜਿਲਾ ਮੋਹਾਲੀ ਤੋਂ ਆਪਣੇ ਪਿਤਾ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚਿਆ। ਸੋਸਾਇਟੀ ਵਲੋਂ ਉਕਤ ਬਜ਼ੁਰਗ ਬਹਾਦਰ ਸਿੰਘ ਨੂੰ ਸਹੀ ਸਲਾਮਤ ਓਹਨਾ ਦੇ ਪਰਿਵਾਰ ਦੇ ਹਵਾਲੇ ਕੀਤਾ ਗਿਆ।ਇਸ ਮੌਕੇ ਕੈਸ਼ੀਅਰ ਪਰਸ਼ੋਤਮ ਸਿੰਘ,ਮਨਿੰਦਰ ਸਿੰਘ,ਵਿਸ਼ਾਲ ਬਲਕਾਰ ਸਿੰਘ ਸਮੇਤ ਹੋਰ ਸੋਸਾਇਟੀ ਮੈਂਬਰ ਹਾਜ਼ਰ ਸਨ।

ਕੈਪਸ਼ਨ-ਲਵਾਰਿਸ ਹਲਾਤ ਵਿੱਚ ਮਿਲੇ ਬਜ਼ੁਰਗ ਨੂੰ ਉਸਦੇ ਪਰਿਵਾਰ ਹਵਾਲੇ ਕਰਦੇ ਸੁਸਾਇਟੀ ਮੈਬਰ।