Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੋਸਾਇਟੀ ਨੇ 4 ਮਹੀਨਿਆਂ ਤੋਂ ਲਾਪਤਾ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

ਸੋਸਾਇਟੀ ਨੇ 4 ਮਹੀਨਿਆਂ ਤੋਂ ਲਾਪਤਾ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 7 ਅਪ੍ਰੈਲ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜਦੀਵਾਲਾ ਵਲੋਂ 4 ਮਹੀਨਿਆਂ ਤੋਂ ਲਾਪਤਾ ਸੰਤੋਸ ਕੁਮਾਰ ਨੂੰ ਪਰਿਵਾਰ ਨਾਲ ਮਿਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਅੱਜ ਤੋਂ 25 ਦਿਨ ਪਹਿਲਾਂ ਮਾਛੀਆਂ ਅੱਡੇ ਤੋਂ ਬਹੁਤ ਮਾੜੀ ਹਾਲਤ ਵਿਚ ਮਿਲਿਆ ਸੀ ਤੇ ਸੁਭਾਸ ਸ਼ਰਮਾ ਚੰਡੀਗੜ੍ਹ ਦੇ ਸਹਿਯੋਗ ਨਾਲ ਇਸ ਵੀਰ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤੇ ਇਸ ਵੀਰ ਦਾ ਪਿੰਡ ਮਹੇਪੁਰਾ ਜ਼ਿਲ੍ਹਾ ਸਹਾਰਸਾ ਬਿਹਾਰ ਨਿਕਲਿਆ।ਉਨ੍ਹਾਂ ਦਸਿਆ ਕਿ ਅੱਜ ਇਸ ਵੀਰ ਨੂੰ ਉਸ ਦਾ ਭਰਾ ਮੁਕੇਸ਼ ਕੁਮਾਰ ਜੋ ਹੁਣ ਇਸ ਟਾਈਮ ਤਰਨਤਾਰਨ ਵਿੱਚ ਕੰਮ ਕਰ ਰਿਹਾ ਹੈ ਇਸ ਵੀਰ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਕਰ ਪਹੁੰਚਿਆ। ਅੱਜ ਸਹੀ ਸਲਾਮਤ ਉਕਤ ਵੀਰ ਨੂੰ ਪਰਿਵਾਰ ਦੇ ਹਵਾਲੇ ਕਰ ਦਿਤਾ ਗਿਆ।

ਇਸ ਮੌਕੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਤੋਂ ਇਲਾਵਾ ਕੈਸ਼ੀਅਰ ਪਸੋਤਮ ਸਿੰਘ ਬਾਹਗਾ, ਮਨਿੰਦਰ ਸਿੰਘ ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਵਿਸਾਲ ਆਦਿ ਸੋਸਾਇਟੀ ਮੈਂਬਰ ਹਾਜਰ ਸਨ।