Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਵਿਸ਼ੇਸ਼ ਗਤੀਵਿਧੀਆਂ ’ਚ ਲਿਆਂਦੀ ਜਾਵੇ ਹੋਰ ਤੇਜ਼ੀ : ਡਿਪਟੀ ਕਮਿਸ਼ਨਰ

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਵਿਸ਼ੇਸ਼ ਗਤੀਵਿਧੀਆਂ ’ਚ ਲਿਆਂਦੀ ਜਾਵੇ ਹੋਰ ਤੇਜ਼ੀ : ਡਿਪਟੀ ਕਮਿਸ਼ਨਰ

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਵਿਸ਼ੇਸ਼ ਗਤੀਵਿਧੀਆਂ ’ਚ ਲਿਆਂਦੀ ਜਾਵੇ ਹੋਰ ਤੇਜ਼ੀ : ਡਿਪਟੀ ਕਮਿਸ਼ਨਰ
–ਕਿਹਾ, ਪਿੰਡਾਂ ਤੇ ਸ਼ਹਿਰਾਂ ’ਚ ਵੱਧ ਤੋਂ ਵੱਧ ਲਗਾਏ ਜਾਣ ਪੌਦੇ
– ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 15 ਜੁਲਾਈ(ਬਿਊਰੋ) : ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਕਰਵਾਈਆਂ ਜਾ ਰਹੀਆਂ ਵਿਸ਼ੇਸ਼ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਜਨਤਾ ਤੱਕ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾਉਣ ਦਾ ਮੁੱਖ ਉਦੇਸ਼ ਹੀ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਇਸ ਸਬੰਧੀ ਗੰਭੀਰਤਾ ਦਿਖਾਉਂਦੇ ਹੋਏ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਅਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ‘ਹਰ ਘਰ ਤਿਰੰਗਾ’ ਪ੍ਰੋਗਰਾਮ ਵੀ ਉਲੀਕਿਆ ਜਾ ਰਿਹਾ ਹੈ, ਇਸ ਲਈ ਸਬੰਧਤ ਅਧਿਕਾਰੀ ਇਸ ਸਬੰਧੀ ਰੂਪ-ਰੇਖਾ ਸਮੇਂ-ਸਿਰ ਤਿਆਰ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਪੌਦੇ ਵੀ ਲਗਾਏ ਜਾਣ, ਤਾਂ ਜੋ ਵਾਤਾਵਰਣ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਭਾਰੀ ਗਿਣਤੀ ਵਿਚ ਬੂਟੇ ਲਗਾਉਣੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਤੋਂ ਇਲਾਵਾ ਪੌਦਿਆਂ ਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ।
ਸ੍ਰੀ ਸੰਦੀਪ ਹੰਸ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ‘ਭਾਸ਼ਾ ਸਿੱਖੋ’ ਪ੍ਰੋਗਰਾਮ ਵੀ ਜਲਦੀ ਉਲੀਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੰਜਾਬੀ ਅਤੇ ਤੇਲਗੂ ਭਾਸ਼ਾ ਦਾ ਆਦਾਨ-ਪ੍ਰਦਾਨ ਕਰਨ ਲਈ ਅਧਿਆਪਕਾਂ ਦੀ ਚੋਣ ਕੀਤੀ ਜਾਵੇ, ਜੋ 100 ਸ਼ਬਦ ਤੇਲਗੂ ਅਤੇ 100 ਸ਼ਬਦ ਪੰਜਾਬੀ ਭਾਸ਼ਾ ਦੇ ਸਿਖਾਉਣਗੇ। ਉਨ੍ਹਾਂ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਨਗਰ ਨਿਗਮ ਵਲੋਂ ਵੱਖ-ਵੱਖ ਚੌਕ ਵੀ ਸਜਾਏ ਜਾਣਗੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਡਿਊਲ ਮੁਤਾਬਕ ਗਤੀਵਿਧੀਆਂ ਯਕੀਨੀ ਬਣਾਈਆਂ ਜਾਣ ਅਤੇ ਆਮ ਜਨਤਾ ਦੀ ਭਾਗੀਦਾਰੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜਿਥੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਕਿਹਾ, ਉਥੇ ‘ਮੇਰਾ ਗਾਓਂ, ਮੇਰੀ ਧਰੋਹਰ’ ਤਹਿਤ ਵੀ ਗਤੀਵਿਧੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।