Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਕਰਵਾਈਆਂ ਜਾਣਗੀਆਂ ਵਿਸ਼ੇਸ਼ ਗਤੀਵਿਧੀਆਂ

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਕਰਵਾਈਆਂ ਜਾਣਗੀਆਂ ਵਿਸ਼ੇਸ਼ ਗਤੀਵਿਧੀਆਂ

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਕਰਵਾਈਆਂ ਜਾਣਗੀਆਂ ਵਿਸ਼ੇਸ਼ ਗਤੀਵਿਧੀਆਂ

–ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 10 ਜੂਨ(ਬਿਊਰੋ) : 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਮੁਖੀਆਂ ਨੂੰ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ‘ਭਾਸ਼ਾ ਸਿੱਖੋ’ ਪ੍ਰੋਗਰਾਮ ਤਹਿਤ ਪੰਜਾਬੀ ਅਤੇ ਤੇਲਗੂ ਭਾਸ਼ਾ ਦਾ ਆਦਾਨ-ਪ੍ਰਦਾਨ ਕਰਨ ਲਈ ਅਧਿਆਪਕਾਂ ਦੀ ਡਿਊਟੀ ਲਗਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਜ਼ਾਦੀ ਘੁਲਾਟੀਆਂ ਸਬੰਧੀ ਵਿਸ਼ੇਸ਼ ਪ੍ਰੋਗਰਾਮ ਉਲੀਕਣ ਲਈ ਵੀ ਕਿਹਾ।
ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਨਗਰ ਨਿਗਮ ਵਲੋਂ ਵੱਖ-ਵੱਖ ਚੌਕ ਵੀ ਸਜਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਦਰਿਆ ਨੇੜੇ ਵੀ ਆਜ਼ਾਦੀ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਡਿਊਲ ਮੁਤਾਬਕ ਗਤੀਵਿਧੀਆਂ ਯਕੀਨੀ ਬਣਾਈਆਂ ਜਾਣ ਅਤੇ ਆਮ ਜਨਤਾ ਦੀ ਭਾਗੀਦਾਰੀ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਗੁਰਸ਼ਰਨ ਸਿੰਘ, ਜ਼ਿਲ੍ਹਾ ਖੋਜ਼ ਅਫ਼ਸਰ ਡਾ. ਜਸਵੰਤ ਰਾਏ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।