Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਹਰ ਘਰ ਵੋਟਰ ਜਾਗਰੂਕਤਾ ਫੈਲਾਏਗੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਮੁਹਿੰਮ

ਹਰ ਘਰ ਵੋਟਰ ਜਾਗਰੂਕਤਾ ਫੈਲਾਏਗੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਮੁਹਿੰਮ

ਜ਼ਿਲ੍ਹਾ ਚੋਣ ਅਫ਼ਸਰ ਨੇ ਐਲ.ਪੀ.ਜੀ. ਸਿਲੰਡਰਾਂ ’ਤੇ ਵੋਟਰ ਜਾਗਰੂਕਤਾ ਟੈਗ ਲਗਾਉਣ ਦੇ ਮੁਹਿੰਮ ਦੀ ਕੀਤੀ ਸ਼ੁਰੂਆਤ
ਵੋਟਰਾਂ ਨੂੰ 20 ਫਰਵਰੀ ਨੂੰ ਵੋਟ ਪਾਉਣ ਦਾ ਸੰਦੇਸ਼ ਦੇਣ ਲਈ ਕੀਤੀ ਗਈ ਹੈ ਮੁਹਿੰਮ ਦੀ ਸ਼ੁਰੂਆਤ
ਜ਼ਿਲ੍ਹੇ ’ਚ ਵੱਖ-ਵੱਖ ਗੈਸ ਏਜੰਸੀਆਂ ਨੂੰ ਦਿੱਤੇ ਗਏ ਹਨ 1 ਲੱਖ 20 ਹਜ਼ਾਰ ਵੋਟਰ ਜਾਗਰੂਕਤਾ ਟੈਗ

ਹੁਸ਼ਿਆਰਪੁਰ, 15 ਫਰਵਰੀ(ਬਿਊਰੋ) : ਵਿਧਾਨ ਸਭਾ ਚੋਣਾਂ-2022 ਲਈ ਵੋਟਰਾਂ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਕੜੀ ਵਿਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਐਲ.ਪੀ.ਜੀ. ਸਿਲੰਡਰਾਂ ’ਤੇ ਵੋਟਰ ਜਾਗਰੂਕਤਾ ਟੈਗ ਲਗਾਉਣ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਐਲ.ਪੀ.ਜੀ. ਸਿਲੰਡਰਾਂ ’ਤੇ 20 ਫਰਵਰੀ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਵਾਲਾ ਟੈਗ ਲਗਾਇਆ ਜਾਵੇਗਾ ਤਾਂ ਜੋ ਹਰ ਘਰ ਵੋਟਰ ਜਾਗਰੂਕਤਾ ਦਾ ਸੰਦੇਸ਼ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਲਈ 1 ਲੱਖ 20 ਹਜ਼ਾਰ ਟੈਗ ਜ਼ਿਲ੍ਹੇ ਦੀਆਂ ਸਾਰੀਆਂ ਐਲ.ਪੀ.ਜੀ. ਏਜੰਸੀਆਂ ਨੂੰ ਦੇ ਕੇ ਉਨ੍ਹਾਂ ਨੂੰ ਹਰ ਐਲ.ਪੀ.ਜੀ. ਸਿਲੰਡਰ ’ਤੇ ਟੈਗ ਲਗਾਉਣ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਵੀਪ ਤਹਿਤ ਇਹ ਵਿਸ਼ੇਸ਼ ਵੋਟਰ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦਾ ਉਦੇਸ਼ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਪ੍ਰਤੀ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਆਉਣ ਵਾਲੀ 20 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਵੋਟ ਬਹੁਤ ਜ਼ਰੂਰੀ ਹੈ ਅਤੇ ਹਰ ਵੋਟ ਦਾ ਆਪਣਾ ਮਹੱਤਵ ਹੈ ਅਤੇ ਹਰ ਯੋਗ ਵਿਅਕਤੀ ਨੂੰ ਵੋਟਾਂ ਵਾਲੇ ਦਿਨ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ।