Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸ਼ਪੈਸ਼ਲ DGP ਅਰਪਿਤ ਸ਼ੁਕਲਾ, ਡੀ.ਸੀ ਕੋਮਲ ਮਿੱਤਲ ਤੇ SSP ਸਰਤਾਜ ਸਿੰਘ ਚਾਹਲ ਵਲੋਂ ਸ਼੍ਰੀ ਅਮਰਨਾਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਦੇ ਸੁਰੱਖਿਆ ਪ੍ਰਬੰਧਾਂ ਦਾ ਦਸੂਹਾ ਵਿਖੇ ਪਹੁੰਚ ਕੇ ਲਿਆ ਜਾਇਜ਼ਾ

ਸ਼ਪੈਸ਼ਲ DGP ਅਰਪਿਤ ਸ਼ੁਕਲਾ, ਡੀ.ਸੀ ਕੋਮਲ ਮਿੱਤਲ ਤੇ SSP ਸਰਤਾਜ ਸਿੰਘ ਚਾਹਲ ਵਲੋਂ ਸ਼੍ਰੀ ਅਮਰਨਾਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਦੇ ਸੁਰੱਖਿਆ ਪ੍ਰਬੰਧਾਂ ਦਾ ਦਸੂਹਾ ਵਿਖੇ ਪਹੁੰਚ ਕੇ ਲਿਆ ਜਾਇਜ਼ਾ

ਦਸੂਹਾ (ਚੌਧਰੀ) 

3 ਜੁਲਾਈ : ਮਾਨਯੋਗ ਡੀ.ਜੀ.ਪੀ.ਸਾਹਿਬ, ਪੰਜਾਬ ਗੌਰਵ ਯਾਦਵ ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਰਪਿਤ ਸ਼ੁਕਲਾ ਆਈ.ਪੀ.ਐਸ. ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ, ਪੰਜਾਬ ਜੀ ਅੱਜ ਸ਼੍ਰੀ ਅਮਰਨਾਥ ਯਾਤਰਾ ਤੇ ਜਾ ਰਹੇ ਪੰਜਾਬ ਅਤੇ ਬਾਕੀ ਭਾਰਤ ਦੇ ਸ਼ਰਧਾਲੂਆਂ ਦੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਜਾਇਜਾ ਲੈਣ ਲਈ ਸ਼ਰਧਾਲੂਆਂ ਵਿੱਚ ਸੁਰੱਖਿਆ ਭਾਵਨਾ ਪੈਦਾ ਕਰਨ ਲਈ ਡੀ.ਐਸ.ਪੀ. ਦਫਤਰ ਸਬ-ਡਵੀਜ਼ਨ ਦਸੂਹਾ ਪਹੁੰਚੇ ਹਨ। ਅਰਪਿਤ ਸ਼ੁਕਲਾ ਆਈ.ਪੀ.ਐਸ. ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ, ਪੰਜਾਬ ਸ਼੍ਰੀ ਅਮਰਨਾਥ ਯਾਤਰਾ ਸਬੰਧੀ ਵੱਖ ਵੱਖ ਥਾਵਾਂ ਪਰ ਜਿਲ੍ਹਾ ਹੁਸ਼ਿਆਰਪੁਰ ਪੁਲਿਸ ਵੱਲੋਂ ਕੀਤੇ ਹੋਏ ਸਖਤ ਸੁਰੱਖਿਆਂ ਪ੍ਰਬੰਧਾਂ ਨੂੰ ਵੀ ਚੈਕ ਕਰਕੇ ਮੀਟਿੰਗ ਕੀਤੀ ਗਈ ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਵੀ ਬ੍ਰੀਫ ਕੀਤਾ ਗਿਆ। ਜਿਹਨਾਂ ਨਾਲ ਜਿਲਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਆਈ.ਏ. ਐਸ, ਸਰਤਾਜ ਸਿੰਘ ਚਾਹਲ ਆਈ.ਪੀ.ਐਸ., ਐਸ.ਐਸ.ਪੀ ਹੁਸਿਆਰਪੁਰ ਵੀ ਹਾਜਰ ਸਨ ਅਤੇ ਸੰਦੀਪ ਕੁਮਾਰ ਸ਼ਰਮਾ ਪੀ.ਪੀ.ਐਸ, ਕਮਾਂਡੈਂਟ ਆਈ.ਐਸ.ਟੀ.ਸੀ. ਕਪੂਰਥਲਾ, ਆਰਮੀ ਅਫਸਰ ਲੈਫਟੀਨੈਂਟ ਕਰਨਲ ਦਵਿੰਦਰਾ ਜੀ, ਮਨਜੀਤ ਕੌਰ ਪੀ.ਪੀ.ਐਸ., ਐਸ.ਪੀ. ਸਥਾਨਿਕ, ਹੁਸ਼ਿਆਰਪੁਰ, ਡੀ.ਐਸ.ਪੀ. ਗੜ੍ਹਸ਼ੰਕਰ, ਟਾਂਡਾ, ਦਸੂਹਾ, ਮੁਕੇਰੀਆਂ ਅਤੇ ਹੋਰ ਵੀ ਡਿਊਟੀ ਪਰ ਲਗਾਏ ਗਏ ਡੀ.ਐਸ.ਪੀ. ਅਤੇ ਵੱਖ ਵੱਖ ਮਹਿਕਮੇਂ ਜਿਵੇਂ ਫਾਇਰ ਬ੍ਰਿਗੇਡ ਦੇ ਅਫਸਰ ਆਦਿ ਵੀ ਹਾਜਰ ਸਨ।