Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸਾਇਕਲ ਤੇ ਪਿੰਡ ਪਿੰਡ ਜਾ ਕੇ ਨੇਤਰਦਾਨ ਸਬੰਧੀ ਜਾਗਰੂਕ ਕਰਨ ਲਈ ਬਰਿੰਦਰ ਸਿੰਘ ਮਸੀਤੀ ਦਾ ਵਿਸ਼ੇਸ ਸਨਮਾਨ 

ਸਾਇਕਲ ਤੇ ਪਿੰਡ ਪਿੰਡ ਜਾ ਕੇ ਨੇਤਰਦਾਨ ਸਬੰਧੀ ਜਾਗਰੂਕ ਕਰਨ ਲਈ ਬਰਿੰਦਰ ਸਿੰਘ ਮਸੀਤੀ ਦਾ ਵਿਸ਼ੇਸ ਸਨਮਾਨ 

ਸਾਇਕਲ ਤੇ ਪਿੰਡ ਪਿੰਡ ਜਾ ਕੇ ਨੇਤਰਦਾਨ ਸਬੰਧੀ ਜਾਗਰੂਕ ਕਰਨ ਲਈ ਬਰਿੰਦਰ ਸਿੰਘ ਮਸੀਤੀ ਦਾ ਵਿਸ਼ੇਸ ਸਨਮਾਨ 

ਗੜ੍ਹਦੀਵਾਲਾ / ਟਾਂਡਾ (ਚੌਧਰੀ) : ਲੰਮੇ ਸਮੇਂ ਤੋਂ ਖੂਨਦਾਨ ਅਤੇ ਨੇਤਰਦਾਨ ਅਤੇ ਹੋਰ ਅੰਗ ਦਾਨ ਕਰਨ ਸਬੰਧੀ ਜਾਗਰੂਕਤਾ ਪੈਦਾ ਲਈ ਆਪਣੇ ਸਾਇਕਲ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਇਨ੍ਹਾਂ ਮਹਾਨ ਸੇਵਾਵਾਂ ਨਿਭਾ ਰਹੇ ਟਾਂਡਾ ਦੇ ਬਰਿੰਦਰ ਸਿੰਘ ਮਸੀਤੀ ਨੂੰ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਮਾਨਯੋਗ ਸ਼੍ਰੀ ਬ੍ਰਹੰਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੇਵਾਵਾਂ ਲਈ ਸ਼੍ਰੀ ਮਸੀਤੀ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਸਭ ਤੋਂ ਉਤਮ ਧਰਮ ਹੈ ਅਤੇ ਅਜਿਹੀਆਂ ਸ਼ਖ਼ਸੀਅਤਾਂ ਆਮ ਲੋਕਾਂ ਲਈ ਚਾਨਣਮੁਨਾਰਾ ਹਨ। ਇਸ ਮੌਕੇ ਤੇ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸੀਨੀਅਰ ਮੀਤ ਪ੍ਰਧਾਨ ਵੱਲੋਂ ਵਿਸ਼ੇਸ਼ ਤੌਰ ਤੇ ਸ੍ਰੀ ਮਸੀਤੀ ਆਪਣੇ ਵੱਲੋਂ ਨਕਦ ਇਨਾਮ ਵੀ ਦਿੱਤਾ ਗਿਆ। ਇਸ ਮੌਕੇ ਤੇ ਨੇਤਰਦਾਨ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਮਨਮੋਹਣ ਸਿੰਘ, ਪ੍ਰੋਫੈਸਰ ਬਹਾਦਰ ਸਿੰਘ ਸੁਨੇਤ , ਬਲਜੀਤ ਸਿੰਘ ਪਨੇਸਰ, ਡਾਕਟਰ ਕੇਵਲ ਸਿੰਘ ਅਤੇ ਹੋਰ ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਹਾਜ਼ਰ ਸਨ ਨੇ ਵੀ ਸ਼੍ਰੀ ਮਸੀਤੀ ਦੀ ਸ਼ਲਾਘਾ ਕੀਤੀ ਅਤੇ ਅਤੇ ਸਰਬੱਤ ਦੇ ਭਲੇ ਲਈ ਹੋਰਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ।