Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੁਨਿਹਰਾ ਭਾਰਤ ਪੰਜਾਬ ਦੀ ਟੀਮ ਵੱਲੋਂ ਲਾਈਨ ਕਲੱਬ ਬਟਾਲਾ ਫਤਹਿ ਦੇ ਪ੍ਰਧਾਨ ਵਰਿੰਦਰ ਆਸ਼ਟ ਦਾ ਵਿਸ਼ੇਸ ਸਨਮਾਨ

ਸੁਨਿਹਰਾ ਭਾਰਤ ਪੰਜਾਬ ਦੀ ਟੀਮ ਵੱਲੋਂ ਲਾਈਨ ਕਲੱਬ ਬਟਾਲਾ ਫਤਹਿ ਦੇ ਪ੍ਰਧਾਨ ਵਰਿੰਦਰ ਆਸ਼ਟ ਦਾ ਵਿਸ਼ੇਸ ਸਨਮਾਨ

ਸੁਨਿਹਰਾ ਭਾਰਤ ਪੰਜਾਬ ਦੀ ਟੀਮ ਵੱਲੋਂ ਲਾਈਨ ਕਲੱਬ ਬਟਾਲਾ ਫਤਹਿ ਦੇ ਪ੍ਰਧਾਨ ਵਰਿੰਦਰ ਆਸ਼ਟ ਦਾ ਵਿਸ਼ੇਸ ਸਨਮਾਨ

ਸੰਸਥਾ ਨੂੰ ਬੁਲੰਦੀਆਂ ’ਤੇ ਖੜਨ ਵਾਲੇ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਕੀਤੀ ਨਵੇ ਪ੍ਰੋਜੈਕਟਾਂ ਬਾਰੇ ਚਰਚਾ

ਬਟਾਲਾ, 30 ਮਈ (ਅਵਿਨਾਸ਼ ਸ਼ਰਮਾ) : ਸੁਨਿਹਰਾ ਭਾਰਤ ਰਜਿ. ਪੰਜਾਬ ਵੱਲੋਂ ਬੀਤੇ ਦਿਨੀਂ ਇਕ ਮੀਟਿੰਗ ਸਥਾਨਕ ਬਟਾਲਾ ਕਲੱਬ ਵਿਖੇ ਕੀਤੀ ਗਈ ਜਿਸ ਵਿੱਚ ਸੁਨਿਹਰਾ ਭਾਰਤ ਦੇ ਪੰਜਾਬ ਸਕੱਤਰ ਵਰਿੰਦਰ ਆਸਟ ਨੂੰ ਲਾਈਨ ਕਲੱਬ ਬਟਾਲਾ ਫਤਹਿ ਦਾ ਪ੍ਰਧਾਨ ਬਣਾਏ ਜਾਣ ’ਤੇ ਵਿਸ਼ੇਸ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ’ਤੇ ਸੁਨਿਹਰਾ ਭਾਰਤ ਰਜਿ. ਪੰਜਾਬ ਦੇ ਸੂਬਾ ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੀ ਸਰੂਆਤ ਰਾਸ਼ਟਰੀ ਗਾਨ ਗਾ ਕੇ ਕੀਤੀ ਗਈ ਅਤੇ ਸਾਰੇ ਮੈਂਬਰਾਂ ਨੇ ਪੰਜਾਬ ਵਿੱਚ ਸੁੱਖ ਸਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਤੋਂ ਬਾਅਦ ਸੰਸਥਾ ਨੂੰ ਬੁਲੰਦੀਆਂ ’ਤੇ ਖੜਨ ਵਾਲੇ ਸੂਬਾ ਪ੍ਰਧਾਨ ਜੋਗਿੰਦਰ ਅੰਗੂਰਾਲਾ ਵੱਲੋਂ ਨਵੇ ਪ੍ਰਾਜੈਕਟਾਂ ਬਾਰੇ ਸਾਰੇ ਮੈਂਬਰਾਂ ਨਾਲ ਚਰਚਾ ਕੀਤੀ ਗਈ ਅਤੇ ਹਰ ਇੱਕ ਮੈਂਬਰ ਦੇ ਨਿੱਜੀ ਵਿਚਾਰ ਗੌਰ ਨਾਲ ਸੁਣੇ। ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਕਿਹਾ ਕਿ ਸੰਸਥਾ ਦਾ ਮੁੱਖ ਮਕਸਦ ਲੋੜਵੰਦ ਲੋਕਾਂ ਦੀ ਸੇਵਾ ਹੈ ਜਿਸ ਨੂੰ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਜਾਰੀ ਰੱਖਿਆ ਜਾਵੇਗਾ। ਲਾਇਨਜ਼ ਕਲੱਬ ਫਤਿਹ ਦੇ ਨਵ ਨਿਯੁਕਤ ਪ੍ਰਧਾਨ ਸ਼੍ਰੀ ਵਰਿੰਦਰ ਆਸ਼ਟ ਨੇ ਸੰਸਥਾ ਦੇ ਸਾਰੇ ਮੈਂਬਰਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਮੈਂ ਤਨ-ਮਨ ਅਤੇ ਧਨ ਨਾਲ ਸੰਸਥਾ ਨੂੰ ਸਿਖ਼ਰਾਂ ’ਤੇ ਪਹੁੰਚਾਉਣ ਲਈ ਪੂਰਾ ਯਤਨ ਕਰਾਂਗਾ। ਸੁਨਹਿਰਾ ਭਾਰਤ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰੋਹਿਤ ਅਗਰਵਾਲ, ਚੇਅਰਮੈਨ ਜਗਤਪਾਲ ਮਹਾਜਨ ਅਤੇ ਪੰਜਾਬ ਦੇ ਵਾਇਸ ਪ੍ਰਧਾਨ ਮੈਨੇਜਰ ਅਤਰ ਸਿੰਘ ਨੇ ਸੰਸਥਾ ਨੂੰ ਨਵੇਂ ਪ੍ਰੋਜੈਕਟ ਦੇਣ ਬਾਰੇ ਆਪਣੇ ਵਿਚਾਰ ਰੱਖੇ। ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਈਸ਼ੂ ਰਾਂਚਲ, ਖਜਾਨਚੀ ਰਵੀ ਸ਼ਰਮਾ, ਸੀਨੀਅਰ ਵਾਇਸ ਪ੍ਰਧਾਨ ਅਸ਼ਵਨੀ ਅਗਰਵਾਲ ਹੈਪੀ ਟੋਕਾ, ਰਾਜਨ ਭਾਟੀਆ, ਗੁਰਵਿੰਦਰ ਗੁੱਲੂ ਸ਼ਰਮਾ ਨੇ ਕਿਹਾ ਕਿ ਆਉਣ ਵਾਲੀਆਂ ਸਰਦੀਆਂ ਵਿੱਚ ਸਕੂਲੀ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਜੁਰਾਬਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸੇਖਰਚੰਦਰ ਸ਼ਰਮਾ, ਐਡਵੋਕੇਟ ਅਮਨਦੀਪ ਸਿੰਘ, ਕਾਨੂੰਨੀ ਸਲਾਹਕਾਰ, ਲਵਲੀ ਕੌਸ਼ਲ , ਗਗਨਦੀਪ ਸਿੰਘ, ਰਾਜੇਸ਼ ਢੱਲ , ਅਮਿਤ ਹਾਂਡਾ ਆਦਿ ਨੇ ਸੰਸਥਾ ਨੂੰ ਲੋੜਵੰਦ ਤੱਕ ਪਹੁੰਚਾਉਣ ਲਈ ਆਪਣੀ ਸਲਾਹ ਦਿੱਤੀ ਅਤੇ ਕਿਹਾ ਕਿ ਸੰਸਥਾ ਦਾ ਮੁੱਖ ਮਕਸਦ ਲੋਕ ਸੇਵਾ ਹੈ। ਆਉਣ ਵਾਲੇ ਸਮੇਂ ਵਿੱਚ ਸੰਸਥਾ ਨੂੰ ਸਰਕਾਰੀ ਪ੍ਰੋਜੈਕਟਾਂ ਲਈ ਉਪਰਾਲੇ ਕਰਨੇ ਚਾਹੀਦੇ ਹਨ। ਅਖੀਰ ਵਿੱਚ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਈਸ਼ੂ ਰਾਂਚਲ ਨੇ ਆਏ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।