Prime Punjab Times

Latest news
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ 
ADVERTISEMENT
You are currently viewing ਸਸਸਸ ਹਾਜੀਪੁਰ ਵਿਖੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ

ਸਸਸਸ ਹਾਜੀਪੁਰ ਵਿਖੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ

ਹਾਜੀਪੁਰ, 21 ਮਾਰਚ (ਚੌਧਰੀ) 

: ਪੀ. ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਿਖੇ ਪ੍ਰਿੰ. ਸੰਜੀਵ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਵਿਸ਼ੇਸ਼ ਸਿਹਤ ਕੈਂਪ ਲਗਾਇਆ ਗਿਆ।ਡਾ. ਨਿਪੁਣ ਸ਼ਰਮਾ ਬੀ. ਡੀ. ਐੱਸ. ਨੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਸਹੀ ਬ੍ਰਸ਼ਿੰਗ ਤਕਨੀਕਾਂ, ਮੂੰਹ ਦੀ ਸਿਹਤ ਸੰਭਾਲ, ਅਤੇ ਆਮ ਦੰਦ ਸੰਬੰਧੀ ਸਮੱਸਿਆਵਾਂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਡਾ. ਹਰਦੀਪ ਸਿੰਘ ਈ. ਐੱਨ. ਟੀ. ਅਤੇ ਡਾ. ਕਰਣਜੀਤ ਸਿੰਘ ਨੇ ਵੀ ਵਿਦਿਆਰਥੀਆਂ ਦੀ ਆਮ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਚੰਗੇਰੀ ਸਿਹਤ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਨਿਯਮਤ ਦੰਦਾਂ ਦੀ ਜਾਂਚ ਅਤੇ ਮੂੰਹ ਦੀ ਸਿਹਤ ਸੰਭਾਲ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਪ੍ਰੇਰਣਾ ਦਿੱਤੀ। ਸਕੂਲ ਮੁਖੀ ਪ੍ਰਿੰਸੀਪਲ ਸੰਜੀਵ ਕੁਮਾਰ ਵੱਲੋਂ ਡਾਕਟਰਾਂ ਦੀ ਟੀਮ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਚੰਗੇਰੀ ਸਿਹਤ ਲਈ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਗਿਆ।ਇਸ ਕੈਂਪ ਵਿੱਚ ਪਰਵਿੰਦਰ ਸਿੰਘ ਗਿੱਲ (ਲੈਕਚਰਾਰ, ਜੀਵ ਵਿਗਿਆਨ), ਸੁਰਿੰਦਰ ਸਿੰਘ (ਲੈਕਚਰਾਰ, ਰਾਜਨੀਤਿਕ ਵਿਗਿਆਨ), ਮਿਸਜ਼ ਰੋਹਿਨੀ (ਵੋਕੇਸ਼ਨਲ ਮਿਸਟ੍ਰੈੱਸ), ਰਮਾ (ਸਾਇੰਸ ਮਿਸਟ੍ਰੈੱਸ) ਅਤੇ ਮਿਸਜ਼ ਨੀਤੂ (ਵੋਕੇਸ਼ਨਲ ਮਿਸਟ੍ਰੈੱਸ) ਨੇ ਭਾਗ ਲਿਆ।

error: copy content is like crime its probhihated