Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਪੈਸ਼ਲ ਰਿਸੋਰਸ ਸੈਂਟਰ ਮਾਡਲ ਟਾਊਨ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਸੈਸਮੈਂਟ ਕੈਂਪ ਲਗਾਇਆ

ਸਪੈਸ਼ਲ ਰਿਸੋਰਸ ਸੈਂਟਰ ਮਾਡਲ ਟਾਊਨ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਸੈਸਮੈਂਟ ਕੈਂਪ ਲਗਾਇਆ

ਪਠਾਨਕੋਟ (ਬਿਊਰੋ ਰਿਪੋਰਟ )

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਕੈਂਪ ਵਿੱਚ ਸ਼ਿਰਕਤ ਕਰ ਬੱਚਿਆਂ ਦੀ ਕੀਤੀ ਹੌਂਸਲਾ ਅਫਜ਼ਾਈ

23,ਜਨਵਰੀ : ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਕੱਮ ਸਟੇਟ ਪ੍ਰੋਜੈਕਟ ਡਾਇਰੈਕਟਰ ਸਮੱਗਰ ਸਿੱਖਿਆ ਅਭਿਆਨ ਦੇ ਦਿਸ਼ਾ ਨਿਰੇਦਸ਼ਾ ਅਨੁਸਾਰ ਇਨਕਲੂਸਿਵ ਐਜੂਕੇਸ਼ਨ ਫਾਰ ਦਿਵਿਆਂਗਜਨ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਦੀ ਰਹਿਨੁਮਾਈ ਹੇਠ ਸਪੈਸ਼ਲ ਰਿਸੋਰਸ ਸੈਂਟਰ ਮਾਡਲ ਟਾਊਨ ਵਿੱਖੇ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਦਾ ਅਸੈਸਮੈਂਟ ਕੈਂਪ ਅਲਿਮਕੋ ਦੀ ਸਹਾਇਤਾ ਨਾਲ ਲਗਾਇਆ ਗਿਆ। ਕੈਂਪ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਪਠਾਨਕੋਟ- 1, ਪਠਾਨਕੋਟ- 2, ਪਠਾਨਕੋਟ- 3, ਨਰੋਟ ਜੈਮਲ ਸਿੰਘ ਅਤੇ ਬਮਿਆਲ ਬਲਾਕ ਦੇ ਵਿਸ਼ੇਸ ਲੋੜਾਂ ਵਾਲੇ ਬੱਚਿਆ ਨੇ ਭਾਗ ਲਿਆ। ਇਸ ਕੈਂਪ ਵਿੱਚ ਬੱਚਿਆ ਦੀ ਜਰੂਰਤ ਅਨੁਸਾਰ ਸਹਾਇਕ ਉਪਕਰਨ ਮੁਹਾਈਆ ਕਰਵਾਉਣ ਦੀਆਂ ਸਿਫਾਰਸ਼ਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਬੱਚਿਆਂ ਦਾ ਚੈੱਕ ਅੱਪ ਕਰਕੇ ਬੱਚਿਆਂ ਨੂੰ ਲੋੜੀਂਦੇ ਉਪਕਰਨਾਂ ਦੀ ਲਿਸਟ ਬਣਾ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਨ ਮਿਲਣ ਉਪਰੰਤ ਦੁਬਾਰਾ ਕੈਂਪ ਲਗਾ ਕੇ ਬੱਚਿਆਂ ਨੂੰ ਸਮਾਨ ਵੰਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿੱਚ ਕੁੱਲ 113 ਬੱਚਿਆ ਨੂੰ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਸਹਾਇਕ ਉਪਕਰਨ ਦੇਣ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਮੌਕੇ ਤੇ ਅਲੀਮਕੋ ਟੀਮ ਮੈਂਬਰ ਰੋਹਿਤ ਭਾਰਦਵਾਜ਼ , ਕ੍ਰਿਸ਼ਨਾ ਗੁਪਤਾ, ਰਵੀ ਕੁਮਾਰ, ਡਾਕਟਰ ਮਨਦੀਪ ਸ਼ਰਮਾ, ਰਾਕੇਸ਼ ਕੁਮਾਰ, ਡਾਕਟਰ ਰਵੀ ਕੁਮਾਰ, ਦੁਸ਼ਯੰਤ ਜੋਸ਼ੀ, ਰੀਤੂ ਸ਼ਰਮਾ, ਸੁਨੀਤਾ ਕੁਮਾਰੀ, ਰੇਨੂੰ ਬਾਲਾ, ਰਾਜੂ ਬਾਲਾ, ਰੂਮਾਨੀ, ਸੀਤਲ, ਮੀਨਾ, ਅੰਜੂ ਬਾਲਾ, ਮੀਨਾ, ਸੁਨੀਤਾ, ਸੋਨੀਆ,ਸੁਨੀਤਾ ਦੇਵੀ, ਸਵਿਤਾ, ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਆਦਿ ਹਾਜਰ ਸਨ।