Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਵਿਸ਼ੇਸ਼ ਟੀਕਾਕਰਨ ਹਫਤੇ ‘ਚ 100 ਪ੍ਰਤੀਸ਼ਤ ਟੀਚਾ ਪੂਰਾ ਕੀਤਾ ਜਾਵੇ – ਡਾ.ਲੈਂਬਰ ਰਾਮ

ਵਿਸ਼ੇਸ਼ ਟੀਕਾਕਰਨ ਹਫਤੇ ‘ਚ 100 ਪ੍ਰਤੀਸ਼ਤ ਟੀਚਾ ਪੂਰਾ ਕੀਤਾ ਜਾਵੇ – ਡਾ.ਲੈਂਬਰ ਰਾਮ

ਫਗਵਾੜਾ (ਲਾਲੀ ਦਾਦਰ)

13 ਤੋਂ 17 ਫਰਵਰੀ ਤੱਕ ਚੱਲਣ ਵਾਲੇ ਟੀਕਾਕਰਨ ਹਫਤੇ ਸਬੰਧੀ ਮੀਟਿੰਗ ਆਯੋਜਿਤ

13 ਫਰਵਰੀ – ਸਿਵਲ ਹਸਪਤਾਲ ਫਗਵਾੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲੈਂਬਰ ਰਾਮ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਗਵਾੜਾ ਵਿਖੇ ਵੈਕਸੀਨੈਸ਼ਨ ਵਿਭਾਗ ਵਿਖੇ ਏ. ਐਨ. ਐਮ. ਨਾਲ ੲਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਐਸ.ਐਮ.ਓ. ਡਾ. ਲੈਂਬਰ ਰਾਮ ਨੇ ਸੰਬੋਧਨ ਕਰਦਿਆਂ ਦੱਸਿਆ ਕਿ 13 ਤੋਂ 17 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕਿਸੇ ਕਾਰਣ ਟੀਕਾਕਰਨ ਤੋਂ ਰਹੀ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸਾਡਾ ਟੀਚਾ 100 ਫ਼ੀਸਦੀ ਟੀਕਾਕਰਨ ਕਰਨਾ ਹੈ। ਉਨ੍ਹਾਂ ਸਮੂਹ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਪਣੇ ਇਲਾਕਿਆਂ ਵਿੱਚ ਸਰਵੇਖਣ ਕਰਨ ਅਤੇ ਟੀਕਾ ਲਗਵਾਉਣ ਤੋਂ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਦਾ ਟੀਕਾਕਰਨ ਪੂਰਾ ਕਰਨ । ਉਹਨਾਂ ਦੱਸਿਆ ਕਿ ਘਰਾਂ ਵਿੱਚ ਜਨੇਪਾ ਬਿਲਕੁਲ ਨਹੀਂ ਹੋਣਾ ਚਾਹੀਦਾ ਇਸ ਲਈ ਗਰਭਵਤੀ ਔਰਤਾਂ ਅਤੇ ਉਹਨਾਂ ਦੇ ਪਰਿਵਾਰ ਵਾਲਿਆਂ ਨੂੰ ਸਮਝਾ ਕੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਜਣੇਪਾ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ।ਉਹਨਾਂ ਕਿਹਾ ਕਿ ਪ੍ਰਵਾਸੀ ਲੋਕ ਅਕਸਰ ਟੀਕਾ ਲਗਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ ਇਸ ਲਈ ਉਨ੍ਹਾਂ ਵੱਲ ਪਹਿਲ ਦੇ ਅਧਾਰ ´ਤੇ ਧਿਆਨ ਦੇਣਾ ਚਾਹੀਦਾ ਹੈ । ਇਸ ਮੌਕੇ ਏ.ਐਨ.ਐਮ. ਮੈਡਮ ਸੋਨਾ,ਮੈਡਮ ਊਸ਼ਾ ਅਤੇ ਮੈਡਮ ਏਕਤਾ ਨੇ ਦੱਸਿਆ ਕਿ ਸਾਰੀਆਂ ਆਸ਼ਾ ਵਰਕਰਾਂ ਆਪੋ ਆਪਣੇ ਇਲਾਕਿਆ ਵਿੱਚ ਪ੍ਰਵਾਸੀ ਲੋਕਾਂ ਦੇ ਟਿਕਾਣਿਆਂ ਜਿਹਨਾਂ ਵਿੱਚ ਝੁੱਗੀਆਂ , ਗੁੱਜਰਾਂ ਦੇ ਡੇਰੇ , ਭੱਠਿਆਂ ਆਦਿ ਵਿੱਚ ਸਰਵੇਖਣ ਕਰਨ ਤੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਪੂਰਾ ਕਰਵਾਉਣ। ਘਰਾਂ ਵਿੱਚ ਜਾ ਕੇ ਗਰਭਵਤੀ ਔਰਤਾਂ ਤੇ ਮਾਂਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਬੱਚੇ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਵੇ।