Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ  ਲਿੰਕ  ਕਰਵਾਉਣ ਦੇ ਕੰਮ ’ਚ ਤੇਜ਼ੀ…..

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ  ਲਿੰਕ  ਕਰਵਾਉਣ ਦੇ ਕੰਮ ’ਚ ਤੇਜ਼ੀ…..

ਹੁਸ਼ਿਆਰਪੁਰ(ਬਿਊਰੋ) 

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ  ਲਿੰਕ  ਕਰਵਾਉਣ ਦੇ ਕੰਮ ’ਚ ਤੇਜ਼ੀ ਲਿਆਉਣ ਅਧਿਕਾਰੀ : ਸੰਦੀਪ ਹੰਸ
–ਲੋਕਾਂ ਨੂੰ ਘਰ-ਘਰ ਜਾ ਰਹੇ ਬੂਥ ਲੈਵਲ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ
–ਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

22 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਸਮੂਹ ਵੋਟਰਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਸ ਕੰਮ ਲਈ ਘਰ-ਘਰ ਜਾ ਰਹੇ ਬੂਥ ਲੈਵਲ ਅਧਿਕਾਰੀਆਂ ਨੂੰ ਆਪਣਾ ਪੂਰ ਸਹਿਯੋਗ ਦੇਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਾਸਿਕ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਤੋਂ ਰਜਿਸਟਰਡ ਵੋਟਰ, ਹੈਲਪਲਾਈਨ ਐਪ ਐਨ.ਵੀ.ਐਸ.ਪੀ. ’ਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ Çਲੰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪਹਿਲਾਂ ਭਰੇ ਜਾਣ ਵਾਲੇ ਫਾਰਮ (ਫਾਰਮ ਨੰਬਰ 6,7 ਤੇ 8) ਵਿਚ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫਾਰਮ ਨੰਬਰ 6 ਨਵੀਂ ਵੋਟ ਬਣਾਉਣ ਸਮੇਂ, ਫਾਰਮ 6-ਬੀ (ਜਿਸ ਵਿਚ ਆਧਾਰ ਕਾਰਡ ਦੀ ਜਾਣਕਾਰੀ ਹੈ) ਵੀ ਭਰਿਆ ਜਾਣਾ ਹੈ। ਵੋਟ ਕਟਵਾਉਣ ਲਈ ਫਾਰਮ ਨੰਬਰ 7 ਵਿਚ ਵੋਟ ਕੱਟਣ ਦਾ ਕਾਰਨ ਸਪੱਸ਼ਟ ਕਰਨਾ ਹੋਵੇਗਾ। ਇਸੇ ਤਰ੍ਹਾਂ ਫਾਰਮ ਨੰਬਰ 8 ਵਿਚ ਕਿਸੇ ਕਿਸਮ ਦੀ ਸੁਧਾਈ ਕਰਵਾਉਣ ਜਾਂ ਆਪਣੀ ਵੋਟ ਤਬਦੀਲ ਕਰਵਾਉਣ, ਡੁਪਲੀਕੇਟ ਵੋਟਰ ਕਾਰਡ ਜਾਰੀ ਕਰਵਾਉਣ ਲਈ ਭਰਿਆ ਜਾਣਾ ਹੈ, ਜਿਸ ਵਿਚ ਪਹਿਲਾਂ ਭਰੇ ਜਾਣ ਵਾਲੇ ਫਾਰਮ 8-ਏ ਅਤੇ 001 ਨੂੰ ਖਤਮ ਕਰ ਦਿੱਤਾ ਗਿਆ ਹੈ। ਪੀ.ਡਬਲਯੂ.ਡੀ. ਵੋਟਰ ਨੂੰ ਵੋਟਰ ਸੂਚੀ ਵਿਚ ਮਾਰਕ ਕਰਨ ਲਈ ਵੀ ਹੁਣ ਫਾਰਮ ਨੰਬਰ 8 ਹੀ ਭਰਿਆ ਜਾਵੇਗਾ।
ਮਾਸਿਕ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਬਕਾਇਆ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਕੋਰਟ ਕੇਸਾਂ ਤੋਂ ਇਲਾਵਾ ਹੋਰ ਵਿਸ਼ਿਆਂ ’ਤੇ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਬੇਟੀ ਬਚਾਓ-ਬੇਟੀ ਪੜ੍ਹਾਓ, ਪੋਸ਼ਣ ਅਭਿਆਨ, ਸਖੀ ਵਨ ਸਟਾਪ ਸੈਂਟਰ, ਚਾਈਲਡ ਪ੍ਰੋਟੈਕਸ਼ਨ ਯੂਨਿਟ ਆਦਿ ਯੋਜਨਾਵਾਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਮੱਗਰ ਸਿੱਖਿਆ ਅਭਿਆਨ, ਮਿਡ-ਡੇ-ਮੀਲ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਆਦਿ ਦੇ ਕੰਮਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ਼ੀ੍ਰ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ।