Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੰਜਾਬ ਵਿਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਵਿਚ ਪ੍ਰਵਾਸੀ ਭਾਰਤੀ ਭਰਾਵਾਂ ਦਾ ਵਿਸ਼ੇਸ਼ ਯੋਗਦਾਨ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਵਿਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਵਿਚ ਪ੍ਰਵਾਸੀ ਭਾਰਤੀ ਭਰਾਵਾਂ ਦਾ ਵਿਸ਼ੇਸ਼ ਯੋਗਦਾਨ : ਕੁਲਦੀਪ ਸਿੰਘ ਧਾਲੀਵਾਲ

ਗੜ੍ਹਸ਼ੰਕਰ/ ਹੁਸ਼ਿਆਰਪੁਰ (ਬਿਊਰੋ) 
– ਗੜ੍ਹਸ਼ੰਕਰ ਦੇ ਪਿੰਡ ਚੱਕ ਗੁਰੂ ਵਿਚ ਕਰਵਾਏ ਫੁੱਟਬਾਲ ਟੂਰਨਾਮੈਂਟ ਵਿਚ ਕੈਬਨਿਟ ਮੰਤਰੀ ਤੇ ਡਿਪਟੀ ਸਪੀਕਰ ਨੇ ਕੀਤੀ ਸ਼ਿਰਕਤ
– ਖੇਡਾਂ ਦੇ ਬੱਜਟ ਵਿਚ ਵਾਧਾ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਦੂਰ ਕਰੇਗਾ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
6 ਨਵੰਬਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਵਿਚ ਪ੍ਰਵਾਸੀ ਭਾਰਤੀ ਭਰਾਵਾਂ ਦਾ ਅਹਿਮ ਯੋਗਦਾਨ ਹੈ ਕਿਉਂਕਿ ਉਹ ਆਪਣੇ ਪੰਜਾਬ ਨੂੰ ਹਮੇਸ਼ਾ ਅੱਗੇ ਵੱਧਦਾ ਦੇਖਣਾ ਚਾਹੁੰਦੇ ਹਨ। ਉਹ ਅੱਜ ਜ਼ਿਲ੍ਹੇ ਵਿਚ ਗੜ੍ਹਸ਼ੰਕਰ ਦੇ ਪਿੰਡ ਚੱਕ ਗੁਰੂ ਵਿਖੇ ਪ੍ਰਵਾਸੀ ਭਾਰਤੀ ਭਰਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿਚ ਭਾਗ ਲੈਣ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਲਿਆਉਣ ‘ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜਿਥੇ ਪ੍ਰਵਾਸੀ ਭਾਰਤੀਆਂ ਵੱਲੋਂ ਸਮੇਂ-ਸਮੇਂ ‘ਤੇ ਜ਼ਮੀਨੀ ਪੱਧਰ ‘ਤੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਉੱਥੇ ਹੀ ਪੰਜਾਬ ਸਰਕਾਰ ਵੀ ‘ਖੇਡਾਂ ਵਤਨ ਪੰਜਾਬ ਦੀਆਂ” ਰਾਹੀਂ ਨੌਜਵਾਨਾਂ ‘ਚ ਨਵੀਂ ਊਰਜਾ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਸਾਨੂੰ ਸਰੀਰਕ ਤੌਰ ’ਤੇ ਮਜ਼ਬੂਤ ਕਰਦੀਆਂ ਹਨ, ਉਥੇ ਇਹ ਸਾਨੂੰ ਨਸ਼ਿਆਂ ਵਰਗੀਆਂ ਘਾਤਕ ਬਿਮਾਰੀਆਂ ਤੋਂ ਵੀ ਬਚਾਉਂਦੀਆਂ ਹਨ।
ਕੁਲਦੀਪ ਸਿੰਘ ਧਾਲੀਵਾਲ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿਚ ਹਰ ਸੰਭਵ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਇਸ ਫੁੱਟਬਾਲ ਟੂਰਨਾਮੈਂਟ ਵਿਚ ਸਹਿਯੋਗ ਦੇਣ ਲਈ ਪ੍ਰਵਾਸੀ ਭਾਰਤੀਆਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਹਰ ਖੇਤਰ ਵਿਚ ਅੱਗੇ ਲਿਜਾਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਇਸ ਪਿੰਡ ਦੇ ਪ੍ਰਵਾਸੀ ਭਾਰਤੀਆਂ ਨੇ ਜ਼ਮੀਨ ਦਾਨ ਕਰਕੇ ਇਥੇ ਸਟੇਡੀਅਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਨੇ ਵੀ ਆਪਣਾ ਬੱਜਟ 50 ਕਰੋੜ ਰੁਪਏ ਤੋਂ ਵਧਾ ਕੇ 250 ਕਰੋੜ ਰੁਪਏ ਕਰ ਦਿੱਤਾ ਹੈ, ਜਿਸ ਨਾਲ ਕਈ ਸਮੱਸਿਆਵਾਂ ਜ਼ਮੀਨੀ ਪੱਧਰ ‘ਤੇ ਹੱਲ ਹੋ ਜਾਣਗੀਆਂ। ਇਸ ਮੌਕੇ ਐਸ.ਡੀ.ਐਮ ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ, ਅਵਤਾਰ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।