Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਖੇਡ ਮੇਲਿਆਂ ਵਿੱਚੋਂ ਪੰਜਾਬ ਦੀ ਤਸਵੀਰ ਨਜ਼ਰ ਆਉਂਦੀ ਹੈ- ਸਪੀਕਰ,ਕੁਲਤਾਰ ਸਿੰਘ ਸੰਧਵਾਂ

ਖੇਡ ਮੇਲਿਆਂ ਵਿੱਚੋਂ ਪੰਜਾਬ ਦੀ ਤਸਵੀਰ ਨਜ਼ਰ ਆਉਂਦੀ ਹੈ- ਸਪੀਕਰ,ਕੁਲਤਾਰ ਸਿੰਘ ਸੰਧਵਾਂ

ਭਾਲੋਵਾਲੀ/ਫਤਿਹਗੜ੍ਹ ਚੂੜੀਆਂ, 23 ਸਤੰਬਰ (ਅਵਿਨਾਸ਼ ਸ਼ਰਮਾ )

ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭਾਲੋਵਾਲੀ ਵਿਖੇ ਕਰਵਾਏ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

: ਖੇਡ ਮੇਲਿਆਂ ਵਿਚੋਂ ਪੰਜਾਬ ਦੀ ਤਸਵੀਰ ਨਜ਼ਰ ਆਉਂਦੀ ਹੈ ਅਤੇ ਖੇਡਾਂ ਹੀ ਨਸ਼ਾ ਰੂਪੀ ਕੋਹੜ ਨੂੰ ਖਤਮ ਕਰਨ ਵਿੱਚ ਸਹਾਈ ਹੋਣਗੀਆਂ। ਇਹ ਪ੍ਰਗਟਾਵਾ ਮਾਣਯੋਗ ਸਪੀਕਰ, ਵਿਧਾਨ ਸਭਾ ਪੰਜਾਬ, ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭਾਲੋਵਾਲੀ ਵਿਖੇ ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਸਪੋਰਟਸ ਐਂਡ ਵੈਲਫੇਅਰ ਸੋਸਾਇਟੀ ਭਾਲੋਵਾਲੀ ਵੱਲੋਂ ਸਲਾਨਾ ਕਬੱਡੀ ਕੱਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਕੀਤਾ। ਇਸ ਮੌਕੇ ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ ਵੀ ਮੋਜੂਦ ਸਨ।

ਇਸ ਮੌਕੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਮਾਣਯੋਗ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁਲਤ ਕੀਤਾ ਗਿਆ ਹੈ, ਖਿਡਾਰੀਆਂ ਨੂੰ ਖੇਡਣ ਦਾ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ ਅਤੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਗਦ ਇਨਾਮ ਦਿੱਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੁਨੀਆਂ ਦੀ ਸਭ ਤੋਂ ਸੋਹਣੀ ਧਰਤੀ ਹੈ। ਪੰਜਾਬ ਦੀਆਂ ਕੁਰਬਾਨੀਆਂ, ਸੇਵਾ, ਪਿਆਰ ਤੇ ਵਾਤਾਵਰਣ ਦਾ ਕੋਈ ਬਦਲ ਨਹੀਂ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ।

ਇਸ ਮੌਕੇ ਉਨਾਂ ਜੇਤੂ ਟੀਮ ਨੂੰ ਵਿਧਾਨ ਸਭਾ ਆਉਣ ਦਾ ਸੱਦਾ ਦਿੱਤਾ ਤੇ ਆਪਣੇ ਕੋਲੋਂ 51 ਹਜਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਮਾਣਯੋਗ ਸਪੀਕਰ ਵਿਧਾਨ ਸਭਾ ਪੰਜਾਬ, ਕੁਲਤਾਰ ਸਿੰਘ ਸੰਧਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਅੱਜ ਖਿਡਾਰੀਆਂ ਨੂੰ ਹੌਸਲਾ ਅਫਜਾਈ ਦੇਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਹਨ, ਜਿਸ ਲਈ ਉਹ ਪੂਰੇ ਇਲਾਕੇ ਵਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਉਨਾ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਧਾਨ ਸਭਾ ਵਿੱਚ ਕੀਤੇ ਦਾ ਰਹੇ ਸ਼ਾਨਦਾਰ ਕਾਰੁਜਗਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵਿਧਾਨ ਸਭ ਵਿੱਚ ਹਰੇਕ ਪਾਰਟੀ ਦੇ ਵਿਧਾਇਕ ਦਾ ਸਨਮਾਨ ਕਰਦੇ ਹਨ, ਹਰੇਕ ਨੂੰ ਬੋਲਣ ਦਾ ਮੌਕਾ ਦਿੰਦੇ ਹਨ, ਜੋ ਕਾਬਲੇ ਤਾਰੀਫ਼ ਹੈ।

ਇਸ ਮੌਕੇ ਖੇਡ ਪ੍ਰਬੰਧਕ ਕਮੇਟੀ ਵਲੋਂ ਮਾਣਯੋਗ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕੀਤਾ ਗਿਆ।

ਆਖਿਰ ਵਿੱਚ ਚੇਅਰਮੈਨ ਬਲਬੀਰ ਸਿੰਘ ਪਨੂੰ ਅਤੇ ਜਸਬੀਰ ਸਿੰਘ ਵੱਲੋਂ ਇਸ ਕਬੱਡੀ ਕੱਪ ਤੇ ਸਾਰਿਆਂ ਦਾ ਪਹੁੰਚਣ ਉੱਤੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ

ਇਸ ਮੌਕੇ ਸੁਖਪਾਲ ਸਿੰਘ ਡੀਐਸਪੀ, ਸੁਖਵਿੰਦਰ ਸਿੰਘ ਐਸ ਐਚ ਓ, ਦਵਿੰਦਰ ਸਿੰਘ ਲੱਕੀ, ਬਲਾਕ ਪ੍ਰਧਾਨ ਜਸਬੀਰ ਸਿੰਘ, ਪ੍ਰਭ ਦਿਆਲ ਸਿੰਘ, ਹਰਜੀਤ ਸਿੰਘ, ਜਸਵੰਤ ਸਿੰਘ ਫੌਜੀ, ਸੁਖਬੀਰ ਸਿੰਘ ਤੋਂ ਇਲਾਵਾ ਪਿੰਡ ਭਾਲੋਵਾਲੀ ਦੇ ਮੋਹਤਬਰ ਸੱਜਣ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।