Prime Punjab Times

Latest news
DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ADVERTISEMENT
You are currently viewing ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਮੁੱਖ ਲੋੜ : ਸੰਜੀਵ ਮਨਹਾਸ

ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਮੁੱਖ ਲੋੜ : ਸੰਜੀਵ ਮਨਹਾਸ

ਗੜ੍ਹਦੀਵਾਲਾ 23 ਨਵੰਬਰ (ਚੌਧਰੀ) 

: ਕੰਢੀ ਖੇਤਰ ਦੇ ਪਿੰਡ ਖੰਗਵਾਲੀ ਵਿੱਚ ਯੂਥ ਕਲੱਬ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਜ਼ਿਲ੍ਹਾ ਇੰਚਾਰਜ ਜਲੰਧਰ ਸੰਜੀਵ ਮਨਹਾਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸੰਜੀਵ ਮਨਹਾਸ ਨੇ ਰੀਵਨ ਕੱਟ ਕੇ ਕੀਤਾ। ਇਸ ਮੌਕੇ ਸੰਜੀਵ ਮਿਨਹਾਸ ਨੇ ਕਿਹਾ ਕਿ ਯੂਥ ਕਲੱਬ ਖਗਵਾੜੀ ਦੇ ਨੌਜਵਾਨਾਂ ਨੇ ਹਮੇਸ਼ਾ ਹੀ ਕੰਢੀ ਖੇਤਰ ਵਿੱਚ ਖੇਡ ਮੁਕਾਬਲੇ ਕਰਵਾਉਣ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੰਜੀਵ ਮਿਨਹਾਸ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਪੰਜਾਬ ਦੇ ਪਿੰਡਾਂ ਵਿੱਚ ਖੇਡ ਟੂਰਨਾਮੈਂਟ ਕਰਵਾਉਣੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਟੂਰਨਾਮੈਂਟ ਕਰਵਾਉਣ ਲਈ ਯੂਥ ਕਲੱਬ ਖੰਗਾਵੜੀ ਅਤੇ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ। ਮਿਨਹਾਸ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੇਂਡੂ ਖੇਤਰਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡਾਂ ਨੂੰ ਖੇਡਾਂ ਲਈ ਗਰਾਂਟਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਨੌਜਵਾਨ ਆਗੂ ਗੌਰਵ ਠਾਕੁਰ, ਠਾਕੁਰ ਮੰਗਲ ਸਿੰਘ,ਕਿੰਨੂ ਪਹਿਲਵਾਨ, ਰਾਜੇਸ਼ ਕੁਮਾਰ, ਕ੍ਰਿਸ਼ਨ ਕੁਮਾਰ, ਸਤੀਸ਼ ਕੁਮਾਰ, ਪਵਨ ਕੁਮਾਰ, ਅਵਤਾਰ ਸਿੰਘ, ਵਿੱਕੀ, ਸੰਨੀ ਮਨਹਾਸ, ਮਾਨੀ, ਰਾਜਾ, ਸਾਜਨ ਆਦਿ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।