Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸ੍ਰੀ ਬਾਵਾ ਲਾਲ ਜੀ ਦੇ ਜਨਮ ਉਤਸਵ ਨੂੰ ਸਮਰਪਿਤ 10 ਫਰਵਰੀ ਨੂੰ ਕੱਢੀ ਜਾਵੇਗੀ ਪੈਦਲ ਯਾਤਰਾ : ਬਾਬਾ ਨੰਦੀ ਜੀ

ਸ੍ਰੀ ਬਾਵਾ ਲਾਲ ਜੀ ਦੇ ਜਨਮ ਉਤਸਵ ਨੂੰ ਸਮਰਪਿਤ 10 ਫਰਵਰੀ ਨੂੰ ਕੱਢੀ ਜਾਵੇਗੀ ਪੈਦਲ ਯਾਤਰਾ : ਬਾਬਾ ਨੰਦੀ ਜੀ

ਬਟਾਲਾ, 31 ਜਨਵਰੀ : (ਅਵਿਨਾਸ਼ ਸ਼ਰਮਾ) 

ਸ੍ਰੀ ਧਿਆਨਪੁਰ ਧਾਮ ਦੇ ਸੇਵਾਦਾਰਾਂ ਦਾ ਵਫਦ ਐਸ.ਡੀ.ਐਮ ਤੇ ਐਸ.ਐਸ.ਪੀ ਬਟਾਲਾ ਨੂੰ ਮਿਲਿਆ

: ਅੱਜ ਸ੍ਰੀ ਧਿਆਨਪੁਰ ਧਾਮ ਦੇ ਸੇਵਾਦਾਰਾਂ ਦਾ ਇੱਕ ਵਫਦ ਸੇਵਾਦਾਰ ਬਾਬਾ ਨੰਦੀ ਜੀ ਦੀ ਅਗਵਾਈ ਹੇਠ ਐਸ.ਐਸ.ਪੀ ਬਟਾਲਾ ਮੈਡਮ ਅਸਵਨੀ ਗੋਟਿਆਲ ਅਤੇ ਐਸ.ਡੀ.ਐਮ ਬਟਾਲਾ ਡਾ: ਸਾਇਰੀ ਭੰਡਾਰੀ ਨੂੰ ਉਨ੍ਹਾਂ ਦੇ ਦਫਤਰ ਵਿੱਚ ਮਿਲਿਆ। ਇਸ ਮੌਕੇ ਵਫਦ ਨੇ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ‘ਤੇ 10 ਫਰਵਰੀ ਨੂੰ ਬਟਾਲਾ ਤੋਂ ਕੱਢੀ ਜਾਣ ਵਾਲੀ ਪੈਦਲ ਯਾਤਰਾ ਅਤੇ 11 ਫਰਵਰੀ ਨੂੰ ਬਟਾਲਾ ਸਮੇਤ ਸ੍ਰੀ ਧਿਆਨਪੁਰ ਧਾਮ ਵਿਖੇ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੇ ਸਬੰਧ ‘ਚ ਸੁਰੱਖਿਆ ਅਤੇ ਸਾਫ-ਸਫਾਈ ਦੇ ਪੁਖਤਾ ਪ੍ਰਬੰਧ ਕਰਨ ਸੰਬੰਧੀ ਉਕਤ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ। ਇਸ ਮੌਕੇ ‘ਤੇ ਗੱਲਬਾਤ ਕਰਦਿਆਂ ਸੇਵਾਦਾਰ ਬਾਬਾ ਨੰਦੀ ਜੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਬਾਵਾ ਲਾਲ ਜੀ ਦਾ ਜਨਮ ਦਿਵਸ ਸ਼੍ਰੀ ਸ਼੍ਰੀ 1008 ਸ੍ਰੀ ਰਾਮ ਸੁੰਦਰ ਦਾਸ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਬੜੀ ਧੂਮਧਾਮ ਅਤੇ ਸਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਪੂਰੇ ਜੋਰਾਂ ‘ਤੇ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਤੋਂ ਇੱਕ ਦਿਨ ਪਹਿਲਾਂ 10 ਫਰਵਰੀ ਨੂੰ ਬਟਾਲਾ ਦੇ ਮੋਨੀਆ ਮੁਹੱਲਾ ਦੇ ਬਾਬਾ ਲਾਲ ਜੀ ਮੰਦਿਰ ਤੋਂ ਵਿਸਾਲ ਪੈਦਲ ਯਾਤਰਾ ਕੱਢੀ ਜਾਵੇਗੀ ਜੋ ਬਟਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚੋਂ ਹੁੰਦੀ ਹੋਈ ਸ਼੍ਰੀ ਧਿਆਨਪੁਰ ਧਾਮ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਅਤੇ ਆਸ ਪਾਸ ਦੇ ਇਲਾਕੇ ਦੀਆਂ ਸੰਗਤਾਂ ਵਲੋਂ ਇਸ ਪੈਦਲ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਂਦਾ ਹੈ ਅਤੇ ਲੰਗਰ ਵੀ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 11 ਫਰਵਰੀ ਨੂੰ ਸ੍ਰੀ ਬਾਵਾ ਲਾਲ ਜੀ ਦਾ ਜਨਮ ਦਿਹਾੜਾ ਸਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਇਸ ਪੈਦਲ ਯਾਤਰਾ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ, ਸਫਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਲਈ ਐਸ.ਐਸ.ਪੀ ਬਟਾਲਾ ਮੈਡਮ ਅਸਵਨੀ ਗੋਟਿਆਲ ਅਤੇ ਐਸ.ਡੀ.ਐਮ ਬਟਾਲਾ ਡਾ.ਸਾਇਰੀ ਭੰਡਾਰੀ ਨੂੰ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਕਤ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪ੍ਰਸਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਵਸ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਦੇਸ-ਵਿਦੇਸ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਧਿਆਨਪੁਰ ਧਾਮ ਵਿਖੇ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਬਾਬਾ ਨੰਦੀ ਜੀ ਵਲੋਂ ਐਸ.ਡੀ.ਐਮ ਬਟਾਲਾ ਡਾ: ਸਾਇਰੀ ਭੰਡਾਰੀ ਅਤੇ ਐਸ.ਐਸ.ਪੀ ਅਸਵਨੀ ਗੋਟਿਆਲ ਨੂੰ ਸ੍ਰੀ ਬਾਵਾ ਲਾਲ ਜੀ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ, ਨੀਟਾ, ਰਿੰਕੂ, ਮੰਗਾ, ਜੈਕੀ, ਜਗਦੀਸ ਕੁਮਾਰ, ਜੈਪਾਲ ਦੁੱਗਲ, ਲਾਡੀ, ਵੇਦ ਪ੍ਰਕਾਸ ਆਦਿ ਹਾਜਰ ਸਨ।