Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਅਖੰਡ ਪਾਠ ਜੀ ਦੀ ਆਰੰਭਤਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਅਖੰਡ ਪਾਠ ਜੀ ਦੀ ਆਰੰਭਤਾ

ਗੜ੍ਹਦੀਵਾਲਾ (ਚੌਧਰੀ) 

23 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅਖੰਡ-ਪਾਠ ਦੀ ਸ਼ਰਧਾ ਪੂਰਵਕ ਆਰੰਭਤਾ ਕੀਤੀ ਗਈ, ਜਿਸਦੇ ਭੋਗ 25 ਜਨਵਰੀ, 2023 ਨੂੰ ਪਾਏ ਜਾਣਗੇ। ਪਹਿਲੇ ਦਿਨ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸਿੱਖ ਵਿਚਾਰਧਾਰਾ ਨੂੰ ਪ੍ਰਫੁੱਲਤ ਕਰਨ ਲਈ ਗੁਰਬਾਣੀ-ਕੰਠ ਅਤੇ ਸ਼ੁੱਧ -ਗੁਰਬਾਣੀ ਉਚਾਰਨ ਮੁਕਾਬਲੇ ਕਰਵਾਏ ਗਏ।ਸ਼ੁੱਧ-ਗੁਰਬਾਣੀ ਉਚਾਰਨ ਮੁਕਾਬਲੇ (ਲੜਕਿਆਂ) ਵਿੱਚ ਜੁਝਾਰ ਸਿੰਘ (ਬੀ.ਏ. ਸਮੈਸਟਰ ਚੌਥਾ) ਨੇ ਪਹਿਲਾ, ਰਾਜਵੀਰ ਸਿੰਘ (10+1) ਨੇ ਦੂਜਾ ਸਥਾਨ ਹਾਸਲ ਕੀਤਾ।ਸ਼ੁੱਧ- ਗੁਰਬਾਣੀ ਉਚਾਰਨ ਮੁਕਾਬਲੇ (ਲੜਕੀਆਂ) ਵਿੱਚ ਵਿਸ਼ਾਲ ਕੌਰ, ਇੰਦਰਜੀਤ ਕੌਰ (ਬੀ.ਐਸ-ਸੀ. ਸਮੈਸਟਰ ਛੇਵਾਂ ) ਅਤੇ ਸਹਿਜਪ੍ਰੀਤ ਕੌਰ (ਬੀ.ਐਸ-ਸੀ. ਸਮੈਸਟਰ ਚੌਥਾ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਗੁਰਬਾਣੀ ਕੰਠ ਮੁਕਾਬਲੇ (ਲੜਕੀਆਂ) ਵਿੱਚ ਵਿਸ਼ਾਲ ਕੌਰ (ਬੀ.ਐਸ-ਸੀ. ਸਮੈਸਟਰ ਛੇਵਾਂ) ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ (10+1) ਨੇ ਦੂਜਾ ਅਤੇ ਦਿਲਪ੍ਰੀਤ ਕੌਰ (10+1) ਨੇ ਤੀਜਾ ਸਥਾਨ ਹਾਸਲ ਕੀਤਾ। ਗੁਰਬਾਣੀ-ਕੰਠ ਮੁਕਾਬਲੇ (ਲੜਕਿਆਂ) ਵਿੱਚ ਜੁਝਾਰ ਸਿੰਘ (ਬੀ.ਏ. ਸਮੈਸਟਰ ਚੌਥਾ) ਨੇ ਪਹਿਲਾ ਅਤੇ ਰਾਜਵੀਰ ਸਿੰਘ (10+1) ਨੇ ਦੂਜਾ ਸਥਾਨ ਹਾਸਲ ਕੀਤਾ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਦੀ ਚੱਲੀ ਆ ਰਹੀ ਪ੍ਰੰਪਰਾ ਅਨੁਸਾਰ ਇਸ ਵਰ੍ਹੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼-ਪੁਰਬ ਸ਼ਰਧਾ-ਪੂਰਵਕ ਮਨਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਦੇ ਵਿਦਵਾਨ ਪ੍ਰੋ. ਸਰਬਜੀਤ ਸਿੰਘ ਰੇਣੂਕਾ (ਡਾ.) 25 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਬਾਣੀ ਅਤੇ ਫਲਸਫ਼ੇ ਸੰਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਪ੍ਰਕਾਸ਼–ਪੁਰਬ ਮੌਕੇ ਕਰਵਾਏ ਜਾਂਦੇ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਸਿੱਖੀ-ਸਿਧਾਂਤਾਂ, ਗੁਰਬਾਣੀ ਨੂੰ ਸਮਝਣ ਅਤੇ ਪੜ੍ਹਨ ਪ੍ਰਤੀ ਰੁਚੀ ਪੈਦਾ ਕਰਨ ਲਈ ਸਹਾਇਕ ਸਿੱਧ ਹੁੰਦੇ ਹਨ।ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਮੀਰੀ-ਪੀਰੀ ਯੂਥ ਕਲੱਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਚਾਹ ਪਕੌੋੜਿਆਂ ਦੇ ਅਤੁੱਟ ਲੰਗਰ ਦੀ ਸੇਵਾ ਨਿਭਾਈ। ਇਸ ਮੌਕੇ ਕਾਲਜ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।