Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਭਾਈ ਸੁਖਰਾਜ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਵਿਦਿਆਰਥੀਆਂ ਦੇ ਗੁਰਬਾਣੀ ਕੰਠ, ਦਸਤਾਰ ਅਤੇ ਦੁਮਾਲਾ ਸਜਾਉਣ ਮੁਕਾਬਲੇ ਕਰਵਾਏ ਗਏ। ਇਸ ਧਾਰਮਿਕ ਸਮਾਗਮ ਵਿੱਚ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ, ਸਟਾਫ਼ ਮੈਂਬਰ, ਵਿਦਿਆਰਥੀ ਅਤੇ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਹਜ਼ੂਰੀ ਭਰੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਦੀ ਵਧਾਈ ਦਿੰਦਿਆਂ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲ ਕੇ ਸਮਾਜ ਦੇ ਸਾਰਥਕ ਕਾਰਜਾਂ ਵਿੱਚ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਸਮਾਗਮ ਵਿੱਚ ਆਏ ਹੋਏ ਪਤਵੰਤੇ ਸੱਜਣਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ‘ਤੇ ਸੰਗਤਾਂ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।