Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ……

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ……

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੁੰ ਸਮਰਪਿਤ

2 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਦੀ ਅਧਿਆਪਕਾ ਪ੍ਰੋ. ਜਤਿੰਦਰ ਕੌਰ ਅਤੇ ਬਾਬਾ ਜੋਰਾਵਰ ਸਿੰਘ ਜੀ ਯੂਥ ਕਲੱਬ ਵਲੋਂ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੁੰ ਸਮਰਪਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਪੋਸਟਰ ਮੇਕਿੰਗ ਮੁਕਬਲਿਆਂ ਵਿਚੋਂ ਰਾਜਵੀਰ ਸਿੰਘ ਤੇ ਸਾਨੀਆ, ਮਨਜੋਤ ਕੌਰ ਅਤੇ ਅਮਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਸੁੰਦਰ ਲਿਖਾਈ ਮੁਕਾਬਲਿਆਂ ਵਿਚੋਂ ਸਲੋਨੀ ਅਤੇ ਪ੍ਰਵੀਨ ਨੇ ਪਹਿਲਾ ਸਥਾਨ,ਅਰਸ਼ਪ੍ਰੀਤ ਕੌਰ ਤੇ ਸੁਖਪ੍ਰੀਤ ਕੌਰ ਨੇ ਦੂਜਾ ਅਤੇ ਮੋਲਸ੍ਰੀ ਤੇ ਤਾਨੀਆ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੈਡਲ ਅਤੇ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆ ਨੂੰ ਦੱਸਿਆ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਦਾ ਉਪਦੇਸ਼ ਸਮੁੱਚੀ ਮਾਨਵਤਾ ਦੇ ਭਲੇ ਵਾਸਤੇ ਹੈ, ਭਾਵੇਂ ਉਹ ਕਿਸੇ ਧਰਮ, ਮਜ਼੍ਹਬ ਜਾਂ ਕਿਸੇ ਮੁਲਕ ਦਾ ਵੀ ਹੋਵੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ਬਦ ਗੁਰੂ ਨਿਰਾਕਾਰ ਹਨ। ਗੁਰੂ ਸਾਹਿਬ ਜੀ ਦੀ ਬਖਸ਼ਿਸ ਉਹੋ ਹੀ ਲਵੇਗਾ, ਜੋ ਗੁਰੂ ਸਾਹਿਬ ਦਾ ਉਪਦੇਸ਼ ਕਮਾਏਗਾ। ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਹਨਾ ਨੇ ਵਿਦਿਆਰਥੀਆ ਨੂੰ ਅਜਿਹੇ ਮੁਕਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜੱਜਮੈਂਟ ਦੀ ਭੂਮਿਕਾ ਡਾ. ਮਨਜੀਤ ਕੌਰ ਬਾਜਵਾ ਅਤੇ ਡਾ. ਰਵਿੰਦਰ ਕੌਰ ਨੇ ਬੜੀ ਬਾਖੂਬੀ ਨਿਭਾਈ। ਅੰਤ ਵਿੱਚ ਧਰਮ ਅਧਿਐਨ ਵਿਭਾਗ ਦੀ ਅਧਿਆਪਕਾ ਪ੍ਰੋ. ਜਤਿੰਦਰ ਕੌਰ ਤੇ ਬਾਬਾ ਜੋਰਾਵਰ ਸਿੰਘ ਯੂਥ ਕਲੱਬ ਦੇ ਪ੍ਰਧਾਨ ਗੁਰਨੂਪ ਕੌਰ , ਵਿਸ਼ਾਲ ਸਿੰਘ ਅਤੇ ਮੈਂਬਰਾਂ ਵਲੋਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਡਾ. ਮਲਕੀਤ ਸਿੰਘ, ਪੰਂਜਾਬੀ ਵਿਭਾਗ ਨੂੰੁੰ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਜਤਿੰਦਰ ਕੌਰ ਨੇ ਨਿਭਾਈ।

error: copy content is like crime its probhihated